ਬਿਊਰੋ, ਪ੍ਰਾਈਮ ਪੋਸਟ ਪੰਜਾਬ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਕੀਤੇ ਸਟਿੰਗ ਆਪਰੇਸ਼ਨ ਦੀ ਕਥਿਤ ਵੀਡੀਓ ਜਾਰੀ ਕੀਤੀ ਜਾਵੇ। ਉਨ੍ਹਾਂ ਨੇ ਭਗਵੰਤ ਮਾਨ ਦੇ ਇਸ ਕਦਮ ਦੀ ਸਿਫਤ ਵੀ ਕੀਤੀ ਹੈ।
ਉਨ੍ਹਾਂ ਟਵੀਟ ਕੀਤਾ ਹੈ- ਕਿਉਂਕਿ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਆਪਣੇ ਹੀ ਮੰਤਰੀ ਨੂੰ ਬਰਖਾਸਤ ਕਰਨ ਦਾ ਦਲੇਰੀ ਨਾਲ ਕਦਮ ਚੁੱਕਿਆ ਹੈ, ਜਿਸ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਜਾ ਰਹੀ ਹੈ। ਸਿੰਗਲਾ ਦੀ ਆਡੀਓ ਨੂੰ ਜਨਤਕ ਕਰਨਾ ਪਾਰਦਰਸ਼ਤਾ ਦੇ ਹਿੱਤ ਵਿੱਚ ਹੋਵੇਗਾ, ਤਾਂ ਜੋ ਸਪੱਸ਼ਟ ਹੋ ਸਕੇ ਕਿ ਇਹ ਕਿਤੇ ਛੋਟੇਪੁਰ ਵਰਗਾ ਸਟਿੰਗ ਤਾਂ ਨਹੀਂ, ਜਿਹੜੇ ਕਰਦੇ ਹੋਇਆ ਹੀ ਨਹੀਂ ਸੀ।”
ਇਕ ਹੋਰ ਟਵੀਟ ਵਿਚ ਵਿਚ ਖਰਿਰਾ ਨੇ ਆਖਿਆ ਹੈ-ਮੈਂ ਉਮੀਦ ਕਰਦਾ ਹਾਂ ਕਿ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਆਪਣੇ ਮੰਤਰੀ ਨੂੰ ਬਰਖਾਸਤ ਕਰਨ ਦੀ ਖੁਸ਼ੀ ਵਿੱਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਵਰਗੇ ਭਖਦੇ ਮੁੱਦਿਆਂ ਨੂੰ ਨਹੀਂ ਭੁੱਲਣਗੇ। ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਦੀ ਝੂਠੀ ਸਹੁੰ ‘ਤੇ ਅਕਸਰ ਮਜ਼ਾਕ ਉਡਾਉਂਦੇ ਹੋਏ ਇਕ ਮਹੀਨੇ ਦੇ ਅੰਦਰ ਨਸ਼ਿਆਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਅੱਜ ਪੰਜਾਬ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਹੈ। ਵਿਜੈ ਸਿੰਗਲਾ ਨੂੰ ਸਿਹਤ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਖ਼ਰੀਦੋ-ਫਰੋਖ਼ਤ ਲਈ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਬਰਖਾਸਤ ਕੀਤਾ ਗਿਆ ਹੈ।

