Visitor : Visitor
,

ਕੰਪਲੇਟ ਕੇਸ ਵਿੱਚ ਭਗੌੜਾ ਮੁਲਜ਼ਮ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 25 ਮਈ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪੀਓਜ਼ (ਮੁਜਰਮ-ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਤਹਿਤ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀਓ/ਭਗੌੜੇ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।  ਮੁਜ਼ਰਮ ਇਸ਼ਤਿਹਾਰੀ (ਭਗੌੜਾ ਦੋਸ਼ੀ) ਤੇਜ ਪ੍ਰਕਾਸ਼ ਪੁੱਤਰ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 25 ਮਈ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪੀਓਜ਼ (ਮੁਜਰਮ-ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਤਹਿਤ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀਓ/ਭਗੌੜੇ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। 

ਮੁਜ਼ਰਮ ਇਸ਼ਤਿਹਾਰੀ (ਭਗੌੜਾ ਦੋਸ਼ੀ) ਤੇਜ ਪ੍ਰਕਾਸ਼ ਪੁੱਤਰ ਦੌੌਲਤ ਰਾਮ ਵਾਸੀ ਮਾਨਸਾ, ਜਿਸ ਵਿਰੁੱਧ ਮਾਨਯੋੋਗ ਅਦਾਲਤ ਵਿੱਚ ਕੰਪਲੇਟ ਕੇਸ (ਅ/ਧ 138 ਐਨਆਈ ਐਕਟ) ਚੱਲ ਰਿਹਾ ਸੀ। ਇਹ ਮੁਲਜ਼ਮ ਅਦਾਲਤ ਵਿੱਚੋੋ ਆਪਣੀ ਤਾਰੀਖ ਪੇਸ਼ੀ ਤੋੋਂ ਗੈਰਹਾਜਰ ਚੱਲ ਰਿਹਾ ਸੀ। ਜਿਸ ਕਰਕੇ ਮਾਨਯੋਗ ਅਦਾਲਤ ਸੀਜੇਐਮ ਮਾਨਸਾ ਵੱਲੋੋਂ ਇਸਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀਓ ਸਟਾਫ ਮਾਨਸਾ ਦੇ ਇੰਚਾਰਜ ਇੰਸਪੈਕਟਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਖਤ ਮਿਹਨਤ ਸਦਕਾ ਇਸਨੂੰ ਕਾਬੂ ਕਰਕੇ ਮਾਨਯੋੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor