Visitor : Visitor

CM ਮਾਨ ਦੀ ਮੰਤਰੀਆਂ ਨੂੰ ਚਿਤਾਵਨੀ , ਆਪਣੇ ਰਿਸ਼ਤੇਦਾਰਾਂ ਨੂੰ ਕੰਮ ਤੋਂ ਦੂਰ ਹੀ ਰੱਖੋ ! ਨਹੀਂ ਹੋ… 

ਬਿਊਰੋ,  ਪ੍ਰਾਈਮ ਪੋਸਟ ਪੰਜਾਬ    ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ CM ਭਗਵੰਤ ਮਾਨ ਨੇ ਬਾਕੀ ਮੰਤਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ। CM ਮਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ । ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ । ਜਿਸ ਵਿਚ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ   

ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ CM ਭਗਵੰਤ ਮਾਨ ਨੇ ਬਾਕੀ ਮੰਤਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ। CM ਮਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ । ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ । ਜਿਸ ਵਿਚ ਪਤਾ ਲੱਗਿਆ ਹੈ ਕਿ ਕੁਝ ਮੰਤਰੀਆਂ ਦੀ ਪਤਨੀ, ਪੁੱਤਰ ਅਤੇ ਭਾਣਜੇ-ਭਤੀਜੇ ਸਰਕਾਰੀ ਕੰਮਾਂ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ।

CM Mann warns ministers

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੱਧਰ ‘ਤੇ ਮੰਤਰੀਆਂ ਦੇ ਵਿਭਾਗ ਦੇ ਅਧਿਕਾਰੀਆਂ ਤੋਂ ਫੀਡਬੈਕ ਲਈ । ਜਿਸ ਵਿੱਚ ਪਤਾ ਲੱਗਿਆ ਕਿ ਇੱਕ ਮੰਤਰੀ ਦੀ ਪਤਨੀ ਸਰਕਾਰੀ ਕੰਮਾਂ ਵਿੱਚ ਬਹੁਤ ਜ਼ਿਆਦਾ ਉਲਝ ਰਹੀ ਹੈ । ਇੱਕ ਮੰਤਰੀ ਦਾ ਭਾਣਜਾ ਵੀ ਸਰਕਾਰੀ ਮੀਟਿੰਗ ਵਿੱਚ ਸ਼ਾਮਿਲ ਹੋ ਕੇ ਆਪਣੀ ਸਲਾਹ ਦੇ ਰਿਹਾ ਹੈ । ਇੱਕ ਮੰਤਰੀ ਦਾ ਪੁੱਤਰ ਉਨ੍ਹਾਂ ਦੇ ਨਾਂ ‘ਤੇ ਲੋਕਾਂ ਨਾਲ ਮੁਲਾਕਾਤ ਕਰ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਮਾਨ ਨੇ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦਾ ਵੀ ਸਟਿੰਗ ਆਪ੍ਰੇਸ਼ਨ ਹੋ ਸਕਦਾ ਹੈ । ਜਿਸ ਕਾਰਨ ਸਿੱਧਾ ਕੁਰਸੀ ਚਲੀ ਜਾਵੇਗੀ, ਜਿਵੇਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗਵਾਉਣੀ ਪਈ।

ਦੱਸ ਦੇਈਏ ਕਿ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਕੁਰਸੀ ਜਾਣ ਦਾ ਮੁੱਖ ਕਾਰਨ ਉਨ੍ਹਾਂ ਦਾ ਭਤੀਜਾ ਪ੍ਰਦੀਪ ਗੋਇਲ ਬਣਿਆ ਹੈ। ਪ੍ਰਦੀਪ ਨੂੰ ਸਿੰਗਲਾ ਨੇ ਆਪਣਾ OSD ਬਣਾਇਆ ਸੀ। ਪ੍ਰਦੀਪ ਨੇ ਸੁਪਰਡੈਂਟ ਇੰਜੀਨੀਅਰ ਤੋਂ 1% ਕਮਿਸ਼ਨ ਮੰਗਿਆ ਸੀ । ਜਿਸਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਨ ਨੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਸੀ । ਭ੍ਰਿਸ਼ਟਾਚਾਰ ਮਾਮਲੇ ਵਿੱਚ ਸਿੰਗਲਾ ਦੇ ਨਾਲ-ਨਾਲ ਭਤੀਜੇ ਪ੍ਰਦੀਪ ਨੂੰ ਵੀ ਮੁੱਖ ਦੋਸ਼ੀ ਠਹਿਰਾਇਆ ਗਿਆ ਹੈ।

Leave a Reply

Your email address will not be published. Required fields are marked *

Visitor : Visitor