Visitor : Visitor

ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ  ! ‘ਇੱਕ ਵਿਧਾਇਕ, ਇੱਕ ਪੈਨਸ਼ਨ’ ਆਰਡੀਨੈਂਸ ਦੀ ਫਾਈਲ ਵਾਪਿਸ ਮੋੜੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ  : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਲਾਗੂ ਕਰਨ ਦੇ ਮਾਮਲੇ ‘ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵੱਲੋਂ ਪਾਸ ਕਰਕੇ ਭੇਜੇ ਗਏ ਉਕਤ ਆਰਡੀਨੈਂਸ ਦੀ ਫਾਈਲ ਨੂੰ ਪੰਜਾਬ ਵਾਪਸ ਭੇਜ ਦਿੱਤਾ ਹੈ। ਰਾਜਪਾਲ ਨੇ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ  : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਲਾਗੂ ਕਰਨ ਦੇ ਮਾਮਲੇ ‘ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵੱਲੋਂ ਪਾਸ ਕਰਕੇ ਭੇਜੇ ਗਏ ਉਕਤ ਆਰਡੀਨੈਂਸ ਦੀ ਫਾਈਲ ਨੂੰ ਪੰਜਾਬ ਵਾਪਸ ਭੇਜ ਦਿੱਤਾ ਹੈ।

ਰਾਜਪਾਲ ਨੇ ਪੰਜਾਬ ਸਰਕਾਰ ਨੂੰ ਫਾਈਲ ਮੋੜਨ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਲਿਆਉਣ ਲਈ ਕਿਹਾ ਹੈ। ਦੱਸ ਦੇਈਏ ਕਿ 2 ਮਈ ਨੂੰ ਮਾਨ ਸਰਕਾਰ ਵੱਲੋਂ ਇਹ ਆਰਡੀਨੈਂਸ ਲਿਆਂਦਾ ਗਿਆ ਸੀ।

ਹੁਣ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇਹ ਬਿੱਲ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਅਗਲਾ ਵਿਧਾਨ ਸਭਾ ਸੈਸ਼ਨ ਜੂਨ ਮਹੀਨੇ ਵਿੱਚ ਹੋਵੇਗਾ, ਜਿਸ ਨਾਲ ਇਸ ਨੂੰ ਲਾਗੂ ਹੋਣ ਵਿੱਚ ਦੇਰੀ ਹੋਵੇਗੀ।

Leave a Reply

Your email address will not be published. Required fields are marked *

Visitor : Visitor