240 ਬੋਤਲਾਂ ਸ਼ਰਾਬ ਸਮੇਤ 2 ਕਾਰਾਂ ਅਤੇ 30 ਲੀਟਰ ਲਾਹਣ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 26 ਮਈ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ
ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਵੱਡੀ ਕਾਰਵਾਈ ਕਰਦੇ ਹੋੋਏ ਚੌਕੀ ਕੋੋਟਧਰਮੂ (ਥਾਣਾ ਸਦਰ ਮਾਨਸਾ) ਦੇ ਸ:ਥ: ਰਾਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਾਵਾ ਸਿੰਘ ਉਰਫ ਮੂੰਗੀ ਪੁੱਤਰ ਜਰਨੈਲ ਸਿੰਘ ਵਾਸੀ ਨੰਗਲ ਕਲਾਂ, ਕੁਲਦੀਪ ਸਿੰਘ ਉਰਫ ਰਾਮ ਪੁੱਤਰ ਮਹਿੰਦਰ ਸਿੰਘ ਵਾਸੀ ਸਿਰਸਾ (ਹਰਿਆਣਾ), ਨਿਤੇਸ਼ ਪੁੱਤਰ ਜਗਦੀਸ਼ ਕੁਮਾਰ ਵਾਸੀ ਸਿਰਸਾ (ਹਰਿਆਣਾ) ਅਤੇ ਬੱਬੂ ਸਿੰਘ ਉਰਫ ਸੁਖਦਰਸ਼ਨ ਸਿੰਘ ਉਰਫ ਤੇਲੀ ਪੁੱਤਰ ਗੁਰਤੇਜ ਸਿੰਘ ਵਾਸੀ ਨੰਗਲ ਕਲਾਂ ਨੂੰ ਵਰਨਾ ਕਾਰ ਨੰਬਰੀ ਪੀਬੀ13ਬੀਜੀ -3156 ਅਤੇ ਇੱਕ ਸਵਿੱਫਟ ਡਿਜਾਇਰ ਕਾਰ ਨੰਬਰੀ ਡੀਐਲ2ਸੀਏਪੀ-6038 ਸਮੇਤ ਕਾਬੂ ਕਰਕੇ ਮੁਲਜਮਾਂ ਪਾਸੋੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਜ਼ਾਦੀ (ਹਰਿਆਣਾ) ਬਰਾਮਦ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਦੋੋਨਾਂ ਕਾਰਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੇ ਰਿਕਾਰਡ ਦੀ ਪੜਤਾਲ ਕਰਨ ਤੇ ਬਾਵਾ ਸਿੰਘ ਉਰਫ ਮੂੰਗੀ ਵਿਰੁੱਧ ਆਬਕਾਰੀ ਐਕਟ ਅਤੇ ਐਨਡੀਪੀਐਸ ਐਕਟ ਦੇ 20 ਮੁਕੱਦਮੇ ਦਰਜ਼ ਰਜਿਸਟਰ ਹਨ, ਬੱਬੂ ਸਿੰਘ ਉਰਫ ਸੁਖਦਰਸ਼ਨ ਸਿੰਘ ਵਿਰੁੱਧ ਆਬਕਾਰੀ ਐਕਟ ਅਤੇ ਚੋੋਰੀ ਦੇ 5 ਮੁਕੱਦਮੇ ਦਰਜ ਰਜਿਸਟਰ ਹਨ, ਮੁਲਜਿਮ ਨਿਤੇਸ਼ ਵਿਰੁੱਧ ਲੜਾਈ-ਝਗੜੇ ਦੇ 3 ਮੁਕੱਦਮੇ ਹਰਿਆਣਾ ਪ੍ਰਾਂਤ ਅੰਦਰ ਦਰਜ਼ ਰਜਿਸਟਰ ਹਨ ਅਤੇ ਕੁਲਦੀਪ ਸਿੰਘ ਉਰਫ ਰਾਮ ਵਿਰੁੱਧ ਵੀ ਹਰਿਆਣਾ ਪ੍ਰਾਂਤ ਅੰਦਰ ਧੋੋਖਾਧੜੀ ਦਾ ਇੱਕ ਮੁਕੱਦਮਾ ਦਰਜ਼ ਰਜਿਸਟਰ ਹੋੋਣ ਬਾਰੇ ਪਤਾ ਲੱਗਿਆ ਹੈ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਬੋੋਹਾ ਦੀ ਪੁਲਿਸ ਪਾਰਟੀ ਵੱਲੋੋਂ ਸਤਿਗੁਰ ਸਿੰਘ ਉਰਫ ਨਿੱਕਾ ਪੁੱਤਰ ਅਮਰਜੀਤ ਸਿੰਘ ਵਾਸੀ ਗੰਢੂ ਖੁਰਦ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕੀਤੀ ਗਈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਰਾਧੇ ਸ਼ਾਮ ਪੁੱਤਰ ਜਗਦੀਸ਼ ਰਾਮ ਵਾਸੀ ਖੈਰਾ ਖੁਰਦ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ, ਮੁਲਜਮ ਦੀ ਗ੍ਰਿਫਤਾਰੀ ਬਾਕੀ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

