ਪ੍ਰਸ਼ਾਸਨਿਕ ਸੁਵਿਧਾ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਕਾਰਜ਼ਸੀਲ-ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 27 ਮਈ 2022 : ਜਿਲ੍ਹਾ ਮਾਨਸਾ ਦੇ ਹਰ ਵਰਗ ਦੇ ਲੋੜਵੰਦ ਲੋਕਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਉਲੀਕੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ’ਚ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਹਾਜ਼ਰੀ ’ਚ ਮਹਿਕ ਰਿਜੋਰਟ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼ਹੀਦ ਹੋਏ ਜ਼ਿਲੇ ਦੇ 79 ਕਿਸਾਨਾਂ ਦੇ 291 ਵਾਰਸਾਂ ਨੂੰ 2 ਕਰੋੜ 87 ਲੱਖ ਤੋਂ ਵਧੇਰੇ ਰਾਸ਼ੀ ਦੇ ਚੈਕ ਸੋਂਪਣ ਮੌਕੇ ਕੀਤਾ।

ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕ ਹਿੱਤਾਂ ਵਿੱਚ ਫੈਸਲੇ ਕੀਤੇ ਜਾ ਰਹੇ ਹਨ ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਰਾਹਤ ਮਿਲੇਗੀ। ਉਨਾਂ ਕਿਹਾ ਕਿ ਹਲਕੇ ਦੇ ਲੋਕ ਉਨਾਂ ਦਾ ਪਰਿਵਾਰ ਹਨ ਅਤੇ ਉਹ ਲੋਕਾਂ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ।

ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੌਰਾਨ 6 ਮਿ੍ਰਤਕਾਂ ਦੇ ਵਾਰਸਾਂ ਨੂੰ ਵੀ ਪ੍ਰਤੀ ਪਰਿਵਾਰ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵੱਜੋਂ ਚੈਂਕ ਸੌਂਪੇ ਗਏ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲਾ ਪ੍ਰਸ਼ਾਸਨ ਰਾਜ ਸਰਕਾਰ ਵੱਲੋਂ ਮਿਲਣ ਵਾਲੀ ਹਰੇਕ ਸੁਵਿਧਾ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਾਰਜ਼ਸੀਲ ਹੈ। ਉਨਾਂ ਜ਼ਿਲਾ ਮਾਨਸਾ ਦੇ ਹਰੇਕ ਲੋੜਵੰਦ ਵਰਗ ਦੇ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਮਿਲਣ ਵਾਲੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਐਸ.ਡੀ.ਐਮ. ਸਰਦੂਲਗੜ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਗੁਰਪ੍ਰੀਤ ਸਿੰਘ ਭੁੱਚਰ (ਆਪ) ਆਗੂ, ਚਰਨਜੀਤ ਸਿੰਘ ਅੱਕਾਵਾਲੀ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।











