Visitor : Visitor

ਮਾਨਸਾ ਜਿਲ੍ਹਾ  ਜੇਲ੍ਹ  ਵਿੱਚ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ

   ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 27 ਮਈ  2022 :   ਜਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਸਿਵਲ ਸਰਜਨ ਮਾਨਸਾ ਅਤੇ ਜੇਲ੍ਹ ਅਧਿਕਾਰੀਆਂ ਦੇ ਸਹਿਯੋਗ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਜੇਲ੍ਹ  ਮਾਨਸਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਅੱਖਾਂ, ਛਾਤੀ, ਮੈਡੀਸਨ, ਸਕਿਨ, ਦੰਦ, ਗਾਇਨੀ…

  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 27 ਮਈ  2022 :   ਜਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਸਿਵਲ ਸਰਜਨ ਮਾਨਸਾ ਅਤੇ ਜੇਲ੍ਹ ਅਧਿਕਾਰੀਆਂ ਦੇ ਸਹਿਯੋਗ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਜੇਲ੍ਹ  ਮਾਨਸਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਅੱਖਾਂ, ਛਾਤੀ, ਮੈਡੀਸਨ, ਸਕਿਨ, ਦੰਦ, ਗਾਇਨੀ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਸ਼ਾਮਿਲ ਹੋਏ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਸ਼ਿਲਪਾ ਵਰਮਾ ਮੌਜੂਦ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੈਡੀਕਲ ਕੈਂਪ ਦਾ ਮੁੱਖ ਉਦੇਸ਼ ਜਿਲ੍ਹਾ ਜੇਲ੍ਹ  ਵਿੱਚ ਬੰਦ ਬੰਦੀਆਂ ਦੀ ਸਰੀਰਕ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਉਨਾਂ ਜੇਲ੍ਹ  ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀ ਔਰਤਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ। ਉਨਾਂ ਜੇਲ੍ਹ  ਅਧਿਕਾਰਿਆਂ ਨੂੰ ਕੈਦੀਆਂ ਅਤੇ ਹਵਾਲਾਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ  ਨੂੰ ਡਾ.ਸੁਮੀਤ ਗੌਤਮ ਅਤੇ ਡਾ.ਵਰੁਣ ਮਿੱਤਲ ਵੱਲੋਂ ਵੈਕਸੀਨੇਸ਼ਨ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੇਲ੍ਹ  ਸੁਪਰਡੈਂਟ ਅਰਵਿੰਦਰਪਾਲ ਸਿੰਘ ਭੱਟੀ, ਅਸਿਸਟੈਂਟ ਕਰਨਵੀਰ ਸਿੰਘ, ਡਾ.ਕਿਰਨਵਿੰਦਰਪ੍ਰੀਤ ਸਿੰਘ ਈ.ਐਨ.ਟੀ. ਸਪੈਸ਼ਲਿਸਟ, ਡਾ.ਛਵੀ ਬਜਾਜ ਸਾਇਕੈਟਰਿਸ਼ਟ ਸ਼ਾਮਿਲ ਸਨ।

Leave a Reply

Your email address will not be published. Required fields are marked *

Visitor : Visitor