Visitor : Visitor

31 ਮਈ ਨੂੰ ਪ੍ਰਧਾਨ ਮੰਤਰੀ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਵਰਚੂਅਲ ਮਾਧਿਅਮ ਰਾਹੀਂ ਕਰਨਗੇ ਗੱਲਬਾਤ : ਵਧੀਕ ਡਿਪਟੀ ਕਮਿਸ਼ਨਰ    

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 27 ਮਈ 2022 : ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 31 ਮਈ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਵਰਚੂਅਲ ਮਾਧਿਅਮ ਰਾਹੀਂ ਗੱਲਬਾਤ ਕਰਨਗੇ। ਉਨਾਂ ਦੱਸਿਆ ਕਿ ਇਸ ਸਬੰਧੀ  ਜਿਲ੍ਹਾ ਪੱਧਰੀ ਪ੍ਰੋਗਰਾਮ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 27 ਮਈ 2022 : ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 31 ਮਈ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਵਰਚੂਅਲ ਮਾਧਿਅਮ ਰਾਹੀਂ ਗੱਲਬਾਤ ਕਰਨਗੇ। ਉਨਾਂ ਦੱਸਿਆ ਕਿ ਇਸ ਸਬੰਧੀ  ਜਿਲ੍ਹਾ ਪੱਧਰੀ ਪ੍ਰੋਗਰਾਮ ਸਥਾਨਕ ਬੱਚਤ ਭਵਨ ਵਿਖੇ ਰੱਖਿਆ ਗਿਆ ਹੈ, ਜਿਸ ਵਿਚ ਵੱਖ-ਵੱਖ ਯੋਜਨਾਵਾਂ ਨਾਲ ਜੁੜੇ ਜਿਲ੍ਹੇ ਦੇ ਲਾਭਪਾਤਰੀ ਹਿੱਸਾ ਲੈਣਗੇ। ਉਹ ਅੱਜ  ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਜਿਲ੍ਹਾ ਪੱਧਰ ’ਤੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨਾਂ ਨਾਲ ਐਸ.ਡੀ.ਐਮ. ਪੂਨਮ ਸਿੰਘ ਵੀ ਮੌਜੂਦ ਸਨ।

ਏਡੀਸੀ ਮਾਨਸਾ   ਨੇ ਦੱਸਿਆ ਕਿ ਆਯੋਜਿਤ ਵਰਚੂਅਲ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਇਨਾਂ ਯੋਜਨਾਵਾਂ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਇਨਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਾਭਪਾਤਰੀਆਂ ਤੋਂ ਸੁਝਾਅ ਵੀ ਲੈਣਗੇ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਿਲਾ ਪੱਧਰ ’ਤੇ ਹੋਣ ਵਾਲੇ ਪ੍ਰੋਗਰਾਮ ਦੇ ਸੁਚਾਰੂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਵਿਭਾਗਾਂ ਦੇ ਲਾਭਪਾਤਰੀਆਂ ਨੂੰ ਤੈਅ ਸਮੇਂ ’ਤੇ ਪ੍ਰੋਗਰਾਮ ਦੇ ਸਥਾਨ ਤੱਕ ਲਿਆਉਣ ਲਈ ਜ਼ਿੰਮੇਵਾਰ ਹੋਣਗੇ। ਉਨਾਂ ਦੱਸਿਆ ਕਿ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਦੇ ਸਬੰਧ ਵਿਚ ਸਰਕਾਰ ਦੁਆਰਾ ਆਯੋਜਿਤ ਪ੍ਰੋਗਰਾਮਾਂ ਦਾ ਇਕ ਹਿੱਸਾ ਹੈ।

Leave a Reply

Your email address will not be published. Required fields are marked *

Visitor : Visitor