Visitor : Visitor

ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਐਸ ਏ ਐਸ ਨਗਰ, 28 ਮਈ 2022 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਗਏ ਡਾ . ਵਿਜੇ ਸਿੰਗਲਾ ਨੂੰ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਣਯੋਗ ਅਦਾਲਤ ਵਲੋਂ ਡਾ. ਸਿੰਗਲਾ ਨੂੰ 14 ਦਿਨਾਂ ਲਈ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਐਸ ਏ ਐਸ ਨਗਰ, 28 ਮਈ 2022 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਗਏ ਡਾ . ਵਿਜੇ ਸਿੰਗਲਾ ਨੂੰ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਣਯੋਗ ਅਦਾਲਤ ਵਲੋਂ ਡਾ. ਸਿੰਗਲਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਜਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਟੈਂਡਰਾਂ ਵਿੱਚ  1 ਫੀਸਦੀ ਕਮਿਸ਼ਨ ਮੰਗ ਕੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹੇਠ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ ਅਤੇ ਪੁਲਿਸ ਨੂੰ ਡਾ. ਸਿੰਗਲਾ ਖਿਲਾਫ ਕਾਰਵਾਈ ਕਰਨ ਦੇ ਹੁਕਮ ਦਿਤੇ ਗਏ ਸਨ, ਜਿਸ ਉਪਰੰਤ ਪੁਲਿਸ ਨੇ ਡਾ. ਸਿੰਗਲਾ ਦੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਵਲੋਂ ਸਿੰਗਲਾ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਮੰਗਿਆ ਗਿਆ ਸੀ ਜਿਸਤੇ ਅਦਾਲਤ ਵਲੋਂ ਡਾ. ਸਿੰਗਲਾ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।

ਪੁਲਿਸ ਰਿਮਾਂਡ ਖਤਮ ਹੋਣ ਤੇ ਡਾ. ਸਿੰਗਲਾ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਮਾਣਯੋਗ ਅਦਾਲਤ ਵੱਲੋਂ ਡਾ. ਸਿੰਗਲਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published. Required fields are marked *

Visitor : Visitor