1 ਕਿਲੋੋ 100 ਗ੍ਰਾਮ ਅਫੀਮ ਤੇ 2 ਲੱਖ ਰੁਪਏ ਡਰੱਗ ਮਨੀ ਸਮੇਤ ਕਾਰ, 560 ਨਸ਼ੀਲੀ ਗੋੋਲੀਆਂ, 9 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ, 6 ਨਸ਼ੀਲੀ ਸੀਸ਼ੀਆਂ ਅਤੇ 100 ਲੀਟਰ ਲਾਹਣ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 28 ਮਈ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਐਸਆਈ ਪ੍ਰਿਤਪਾਲ ਸਿੰਘ ਇੰਚਾਰਜ ਸੀਆਈਏ ਸਟਾਫ ਮਾਨਸਾ ਦੀ ਅਗਵਾਈ ਹੇਠ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਵਿੰਦਰ ਸਿੰਘ ਉਰਫ ਹੈਰੀ ਪੁੱਤਰ ਮਿੱਠੂ ਸਿੰਘ ਵਾਸੀ ਜੱਜਲ (ਬਠਿੰਡਾ), ਕੁਲਵੀਰ ਸਿੰਘ ਉਰਫ ਸ਼ੇਰੂ ਪੁੱਤਰ ਦਰਸ਼ਨ ਸਿੰਘ ਵਾਸੀ ਬੀਰੋੋਕੇ ਕਲਾਂ ਅਤੇ ਵਿਨੋੋਦ ਕੁਮਾਰ ਉਰਫ ਕਾਲਾ ਪੁੱਤਰ ਪ੍ਰਕਾਸ਼ ਚੰਦ ਵਾਸੀ ਭੀਖੀ ਨੂੰ ਮਾਰੂਤੀ ਸਜੂਕੀ ਕਾਰ ਨੰ: ਐਚਆਰ29ਯੂ-3537 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 100 ਗ੍ਰਾਮ ਅਫੀਮ ਅਤੇ 2 ਲੱਖ ਰੁਪਏ ਡਰੱਗ ਮਨੀ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਭੀਖੀ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਦੌੌਰਾਨੇ ਪੁਲਿਸ ਰਿਮਾਂਡ ਡੂੰਘਾਈ ਨਾਲ ਪੁੱਛਗਿੱਛ ਕਰਨ ਉਪਰੰਤ ਮੁਲਜਮਾਂ ਦੀ ਨਿਸ਼ਾਨਦੇਹੀ ਤੇ ਉਹਨਾਂ ਪਾਸੋੋਂ 1 ਕਿਲੋੋਗ੍ਰਾਮ ਅਫੀਮ ਹੋੋਰ ਬਰਾਮਦ ਕੀਤੀ ਗਈ।

ਐਸਆਈ ਪ੍ਰਵੀਨ ਕੁਮਾਰ ਮੁੱਖ ਅਫਸਰ ਥਾਣਾ ਬਰੇਟਾ ਦੀ ਅਗਵਾਈ ਹੇਠ ਸ:ਥ: ਜਸਕਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੇਵਲ ਸਿੰਘ ਉਰਫ ਗੱਗੀ ਪੁੱਤਰ ਬਾਵਾ ਸਿੰਘ ਵਾਸੀ ਮੰਡੀ ਕਲਾਂ (ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋੋਂ 360 ਨਸ਼ੀਲੀ ਗੋੋਲੀਆਂ ਅਤੇ 6 ਨਸ਼ੀਲੀ ਸੀਸ਼ੀਆਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਸੀਆਈਏ ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਸੋਮਾ ਕੌੌਰ ਪਤਨੀ ਕਾਕਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 200 ਨਸ਼ੀਲੀ ਗੋੋਲੀਆਂ ਮਾਰਕਾ ਟਰਾਮਾਡੋੋਲ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਿਟੀ-1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੋਨੀ ਸਿੰਘ ਉਰਫ ਮੇਲਾ ਪੁੱਤਰ ਭੂਰਾ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਸ:ਥ: ਭਗਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਠੂਠਿਆਵਾਲੀ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਗੁਰਵਿੰਦਰ ਸਿੰਘ ਪੁੱਤਰ ਜੁਗਰਾਜ ਸਿੰਘ ਅਤੇ ਹਰਗੋਬਿੰਦ ਸਿੰਘ ਪੁੱਤਰ ਤਰਸੇਮ ਸਿੰਘ ਵਾਸੀਅਨ ਮਾਨਸਾ ਨੂੰ ਮੋਟਰਸਾਈਕਲ ਹੀਰੋੋ ਸਪਲੈਂਡਰ ਪਰੋੋ ਨੰ: ਪੀਬੀ31ਐਲ-4216 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 4 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ। ਮੁਲਜਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਤਰਸੇਮ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

