Visitor : Visitor
,

ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਪਟਨ ਤੋਂ ਮੰਗੇ ਭ੍ਰਿਸ਼ਟ ਲੀਡਰਾਂ ਦੇ ਨਾਮ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਨੂੰ ਲੈ ਕੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸਬੂਤ ਸੌਂਪੇ ਸਬੂਤਾਂ ਦੇ ਆਧਾਰ ਤੇ ਸਖ਼ਤ  ਕਾਰਵਾਈ ਹੋਵੇਗੀ। ਕਿਸੇ ਵੀ ਪੱਧਰ ‘ਤੇ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਨੂੰ ਲੈ ਕੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸਬੂਤ ਸੌਂਪੇ ਸਬੂਤਾਂ ਦੇ ਆਧਾਰ ਤੇ ਸਖ਼ਤ  ਕਾਰਵਾਈ ਹੋਵੇਗੀ। ਕਿਸੇ ਵੀ ਪੱਧਰ ‘ਤੇ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।

Cheema big statement

ਦੱਸਣਯੋਗ ਹੈ ਕਿ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਂਵਾਲ ਨੇ ਕਿਹਾ ਸੀ ਕਿ ਕੈਪਟਨ ਸਾਂਸਦ ਪਤਨੀ ਪ੍ਰਨੀਤ ਕੌਰ ਨਾਲ ਸੀਐੱਮ ਨੂੰ ਮਾਨ ਮਿਲਣਗੇ। ਪਟਿਆਲਾ ਵਿੱਚ ਕੁਝ ਡਿਵੈਲਪਮੈਂਟ ਦੇ ਫੰਡ ਰੋਕੇ ਗਏ ਹਨ, ਉਸ ਬਾਰੇ ਵੀ ਦੱਸਣਗੇ। ਨਾਲ ਹੀ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੇ ਨਾਂ ਵੀ ਦੱਸਣਗੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਨਾਂ ਹਾਈਕਮਾਂਡ ਨੂੰ ਵੀ ਦਿੱਤੇ ਸਨ ਪਰ ਉੁਨ੍ਹਾਂ ਨੇ ਭ੍ਰਿਸ਼ਟਾਂ ‘ਤੇ ਕਾਰਵਾਈ ਕਰਨ ਦੀ ਬਜਾਏ ਕੈਪਟਨ ਨੂੰ ਹਟਾ ਦਿੱਤਾ। ਕੈਪਟਨ ਉੁਨ੍ਹਾਂ ਨੂੰ ਕੈਬਨਿਟ ਤੋਂ ਹਟਾਉਣਾ ਚਾਹੁੰਦੇ ਸਨ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਨੇ ਹੁਣੇ ਜਿਹੇ ਕਿਹਾ ਸੀ ਕਿ ਉਨ੍ਹਾਂ ਕੋਲ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਮੰਗਣਗੇ ਤਾਂ ਉਹ ਜ਼ਰੂਰ ਪੂਰੀ ਲਿਸਟ ਸੌਂਪ ਦੇਣਗੇ। ਕੈਪਟਨ ਦਾ ਇਹ ਬਿਆਨ ਉਦੋਂ ਸਾਹਮਣੇ ਆਇਆ ਸੀ ਜਦੋਂ ਸਾਬਕਾ ਕਾਂਗਰਸੀ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਨੂੰ ਕਿਹਾ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਨੇ ਵੀ ਕੈਪਟਨ ਨੂੰ ਕਿਹਾ ਸੀ ਕਿ ਉਹ ਨਾਂ ਦੱਸਣ ਜਾਂ ਫਿਰ ਕਾਂਗਰਸ ਨੂੰ ਬਦਨਾਮ ਨਾ ਕਰਨ।

Leave a Reply

Your email address will not be published. Required fields are marked *

Visitor : Visitor