35 ਗ੍ਰਾਮ ਹੈਰੋਇਨ , 120 ਗ੍ਰਾਮ ਅਫੀਮ ਸਮੇਤ ਕਾਰ ਅਤੇ 103 ਬੋਤਲਾਂ ਸ਼ਰਾਬ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 29 ਮਈ 2022 : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ।ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸਦੇ ਤਹਿਤ ਕਾਰਵਾਈ ਕਰਦੇ ਹੋੋਏ ਐਸਆਈ ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਮਾਨਸਾ ਦੀ ਅਗਵਾਈ ਹੇਠ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਉਰਫ ਮੋੋਟਾ ਪੁੱਤਰ ਮਹਿੰਦਰ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋੋਂ 35 ਗ੍ਰਾਮ ਹੈਰੋਇਨ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਐਸਆਈ ਅਮਰੀਕ ਸਿੰਘ ਇੰਚਾਰਜ ਪੁਲਿਸ ਚੌੌਕੀ ਬਹਿਨੀਵਾਲ ਦੀ ਨਿਗਰਾਨੀ ਹੇਠ ਸ:ਥ: ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਕਾਰ ਬਲੈਨੋੋ ਨੰ: ਪੀਬੀ30ਐਕਸ-5841 ਸਮੇਤ ਕਾਬੂ ਕਰਕੇ ਉਸ ਪਾਸੋੋਂ 120 ਗ੍ਰਾਮ ਅਫੀਮ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਅਭਿਸ਼ੇਕ ਕੁਮਾਰ ਪੁੱਤਰ ਵਿਰਸਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਜ਼ਾਦੀ (ਹਰਿਆਣਾ) ਬਰਾਮਦ ਕੀਤੀ ਗਈ। ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸਤਪਾਲ ਸਿੰਘ ਉਰਫ ਸੱਤੂ ਪੁੱਤਰ ਮਿੱਠੂ ਸਿੰਘ ਵਾਸੀ ਬੁਰਜ ਹਰੀ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

