ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 29 ਮਈ 2022 : ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਹੈ, ਜਦਕਿ ਉਨ੍ਹਾਂ ਦੇ 2 ਸਾਥੀ ਗੰਭੀਰ ਜ਼ਖ਼ਮੀ ਹਨ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ ‘ਤੇ ਮਾਨਸਾ ਤੋਂ ਵਿਧਾਇਕ ਦੀ ਚੋਣ ਲੜੀ ਸੀ। ਦੱਸ ਦੇਈਏ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ, ਜਿਸ ਸਬੰਧੀ ਮੂਸੇਵਾਲਾ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਵੀ ਜਾਣਾ ਸੀ।
ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਆਪਣੇ ਪਿੰਡ ਤੋਂ ਜਵਾਹਰਕੇ ਰੋਡ ‘ਤੇ ਆਪਣੇ ਸਾਥੀਆਂ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਕਥਿਤ ਦੋਸ਼ੀਆਂ ਵੱਲੋਂ 17 ਤੋਂ ਵਧੇਰੇ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿਚੋਂ ਇੱਕ ਗੋਲੀ ਮੂਸੇਵਾਲਾ ਦੇ ਢਿੱਡ ਵਿੱਚ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

