Visitor : Visitor

ਲੁਟੇਰਿਆਂ ਦੇ ਹੌਂਸਲੇ ਬੁਲੰਦ ਤੇ ਸਰਕਾਰ ਬਣੀ ਮੂਕ ਦਰਸ਼ਕ ! ਦਿਨ ਦਿਹਾੜੇ ਹਥਿਆਰਬੰਦ ਬਦਮਾਸ਼ਾਂ ਵੱਲੋਂ ਪੀਆਰਟੀਸੀ ਦੀ ਬੱਸ ਲੁੱਟੀ

ਸੰਜੀਵ ਜਿੰਦਲ,  ਪ੍ਰਾਈਮ ਪੋਸਟ ਪੰਜਾਬ   ਲੁਟੇਰਿਆਂ ਅਤੇ ਚੋਰਾਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾਂਦੇ ਹਨ ਜਿਸ ਦੀ ਤਾਜ਼ਾ ਘਟਨਾ  ਲੁਧਿਆਣਾ ਜਲੰਧਰ ਮੁੱਖ ਸੜਕ ਉੱਤੇ ਵਾਪਰੀ ਹੈ  । ਲਾਡੋਵਾਲ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਪੀਆਰ.ਟੀ.ਸੀ. ਦੀ ਬੱਸ ਵਿੱਚ ਲੁੱਟ ਕੀਤੀ। ਜਾਣਕਾਰੀ ਅਨੁਸਾਰ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ।ਟੋਲ ਪਲਾਜ਼ਾ ਨੇੜੇ…

ਸੰਜੀਵ ਜਿੰਦਲ,  ਪ੍ਰਾਈਮ ਪੋਸਟ ਪੰਜਾਬ  

ਲੁਟੇਰਿਆਂ ਅਤੇ ਚੋਰਾਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾਂਦੇ ਹਨ ਜਿਸ ਦੀ ਤਾਜ਼ਾ ਘਟਨਾ  ਲੁਧਿਆਣਾ ਜਲੰਧਰ ਮੁੱਖ ਸੜਕ ਉੱਤੇ ਵਾਪਰੀ ਹੈ  । ਲਾਡੋਵਾਲ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਪੀਆਰ.ਟੀ.ਸੀ. ਦੀ ਬੱਸ ਵਿੱਚ ਲੁੱਟ ਕੀਤੀ। ਜਾਣਕਾਰੀ ਅਨੁਸਾਰ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ।ਟੋਲ ਪਲਾਜ਼ਾ ਨੇੜੇ ਡਰਾਈਵਰ ਨੇ ਬੱਸ ਰੋਕ ਲਈ ਤੇ ਕੰਡਕਟਰ ਬੱਸ ਦੇ ਬਾਹਰ ਖੜ੍ਹਾ ਹੋ ਕੇ ਸਵਾਰੀਆਂ ਚੜ੍ਹਾ ਰਿਹਾ ਸੀ। ਇਸ ਦੌਰਾਨ ਤਿੰਨ ਲੁਟੇਰੇ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ‘ਤੇ ਉੱਥੇ ਆ ਗਏ ਅਤੇ ਉਨ੍ਹਾਂ ਨੇ ਕੰਡਕਟਰ ਪਾਸੋਂ ਨਕਦੀ ਦੀ ਮੰਗ ਕੀਤੀ ਜਦੋਂ ਕੰਡਕਟਰ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ‘ਚੋਂ ਇਕ ਲੁਟੇਰੇ ਨੇ ਆਪਣੇ ਕੋਲ ਰੱਖੀ ਪਿਸਤੌਲ ਕੱਢ ਲਈ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਕੰਡਕਟਰ ਪਾਸੋਂ ਨਕਦੀ ਵਾਲਾ ਬੈਗ ਖੋਹ ਲਿਆ।

ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਬੱਸ ਕੰਡਕਟਰ ਅਤੇ ਬੱਸ ਵਿੱਚ ਸਫਰ ਕਰ ਰਹੀਆਂ ਸਵਾਰੀਆਂ ਤੋਂ ਲੁੱਟ ਕਰਕੇ ਫਰਾਰ ਹੋ ਗਏ। ਇਸ ਘਟਨਾ ਵਾਪਰਨ ਦੇ ਬਾਅਦ ਲੋਕਾਂ ਨੇ ਗੁੱਸੇ ਵਿੱਚ ਮੁੱਖ ਸੜਕ ਉਤੇ ਆਵਾਜਾਈ ਠੱਪ ਕਰ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਲੁੱਟ ਨੇ ਪੰਜਾਬ  ਸਰਕਾਰ ਤੇ ਵੀ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ  । ਆਖ਼ਿਰ ਭਗਵੰਤ ਮਾਨ ਦੀ ਸਰਕਾਰ ਕਿਹੜੀ ਸੇਫਟੀ ਦੀ ਗੱਲ ਕਰ ਰਹੀ ਹੈ ।  ਜਦੋਂਕਿ  ਪੰਜਾਬ ਵਿਚ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਹਨ ਤੇ ਉਹ ਦਿਨ ਦਿਹਾੜੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ । ਪ੍ਰਸ਼ਾਸਨ ਤੇ ਸਰਕਾਰ ਮੂਕ ਦਰਸ਼ਕ ਬਣਕੇ ਸਭ ਕੁਝ ਦੇਖ ਰਹੀ ਹੈ  ।

Leave a Reply

Your email address will not be published. Required fields are marked *

Visitor : Visitor