Visitor : Visitor

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਰਪਾਲ ਚੀਮਾ ਤੇ ਕੁਲਦੀਪ ਧਾਲੀਵਾਲ, ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਸੰਜੀਵ ਜਿੰਦਲ ਮਾਨਸਾ, 2 ਜੂਨ 2022 ( ਪ੍ਰਾਈਮ ਪੋਸਟ ਪੰਜਾਬ ) : ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ । ਉਸ ਦਿਨ ਤੋਂ ਲਗਾਤਾਰ  ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲੋਕਾਂ ਦਾ ਸਿੱਧੂ ਮੂਸੇਵਾਲੇ ਦੇ ਘਰ ਆਉਣ ਜਾਣ ਲੱਗਿਆ ਹੋਇਆ ਹੈ । ਇਸੇ ਤਰ੍ਹਾਂ ਅੱਜ  ਆਮ…

ਸੰਜੀਵ ਜਿੰਦਲ

ਮਾਨਸਾ, 2 ਜੂਨ 2022 ( ਪ੍ਰਾਈਮ ਪੋਸਟ ਪੰਜਾਬ ) : ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ । ਉਸ ਦਿਨ ਤੋਂ ਲਗਾਤਾਰ  ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲੋਕਾਂ ਦਾ ਸਿੱਧੂ ਮੂਸੇਵਾਲੇ ਦੇ ਘਰ ਆਉਣ ਜਾਣ ਲੱਗਿਆ ਹੋਇਆ ਹੈ । ਇਸੇ ਤਰ੍ਹਾਂ ਅੱਜ  ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਨ੍ਹਾਂ ਦੇ ਘਰ ਪਹੁੰਚੇ । ਮੂਸੇਵਾਲਾ ਦੇ ਘਰ ਪਹੁੰਚ ਕੇ ‘ਆਪ’ ਆਗੂਆਂ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਣੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

ਇਸ ਦੌਰਾਨ ‘ਆਪ’ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ CM ਭਗਵੰਤ ਮਾਨ ਦੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਤੇ  ਜਲਦ ਹੀ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ।

Leave a Reply

Your email address will not be published. Required fields are marked *

Visitor : Visitor