Visitor : Visitor

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ , ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਨੇ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪਹੁੰਚਕੇ  ਕੀਤਾ ਦੁੱਖ ਸਾਂਝਾ  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )  ਮਾਨਸਾ, 2 ਜੂਨ 2022 : ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅੱਜ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪੁੱਜੇ ਤੇ ਉਸ ਦੇ ਪਿਤਾ ਨਾਲ ਦੁੱਖ ਸਾਂਝਾ ਕੀਤਾ। ਪੰਜਾਬੀ ਗਾਇਕ ਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

 ਮਾਨਸਾ, 2 ਜੂਨ 2022 : ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅੱਜ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪੁੱਜੇ ਤੇ ਉਸ ਦੇ ਪਿਤਾ ਨਾਲ ਦੁੱਖ ਸਾਂਝਾ ਕੀਤਾ। ਪੰਜਾਬੀ ਗਾਇਕ ਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇਰ ਰਾਤ ਨੂੰ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮਾਮਲੇ ‘ਚ ‘ਆਪ’ ਸਰਕਾਰ ਵੱਲੋਂ ਪੂਰ੍ਹਾ ਸਾਥ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ।

Leave a Reply

Your email address will not be published. Required fields are marked *

Visitor : Visitor