ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਰਿਪੋਰਟ ਮੁਤਾਬਕ ਮੂਸੇਵਾਲਾ ਨੂੰ 19 ਗੋਲੀਆਂ ਮਾਰੀਆਂ ਗਈਆਂ ਸਨ, ਜੋ ਸਰੀਰ ਦੇ ਆਰ-ਪਾਰ ਹੋ ਗਈਆਂ ਸਨ।
ਪੋਸਟਮਾਰਟਮ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਹਾਰਟ ਪੰਚਰ ਹੋਣ ਕਰਕੇ ਮੂਸੇਵਾਲਾ ਦੀ ਮੌਤ ਹੋਈ ਕਾਂਗਰਸ ਨੇ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਐੱਨ.ਆਈ.ਏ. ਜਾਂ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਹੈ।

ਰਿਪੋਰਟ ਮੁਤਾਬਕ ਹਮਲੇ ਦੇ 15 ਮਿੰਟ ਅੰਦਰ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਨੱਕ ਵਿੱਚ ਤਰਲ ਪਦਾਰਥ/ ਖੂਨ ਭਰਨ ਕਰਕੇ ਮੂਸੇਵਾਲਾ ਦੀਆਂ ਅੱਖਾਂ ਤੇ ਮੂੰਹ ਬੰਦ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਰਡਰ ਤੋਂ ਬਾਅਦ ਜ਼ਿਆਦਾ ਖੂਨ ਵਗਣ ਕਰਕੇ ਮੌਤ ਹੋਈ। ਮੂਸੇਵਾਲਾ ਦੇ ਲੀਵਰ ਵਿੱਚ ਤੇ ਰੀੜ੍ਹ ਦੀ ਹੱਡੀ ਵਿੱਚ ਵੀ ਗੋਲੀ ਲੱਗੀ ਸੀ।
ਦੱਸਣਯੋਗ ਹੈ ਕਿ 29 ਮਈ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਦਾ ਕਹਿਣਾ ਹੈ ਕਿ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਹੈ।

