ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 3 ਜੂਨ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿੱਧੂ ਮੂਸਾਵਾਲੇ ਗਏ ਪਰਿਵਾਰ ਨਾਲ ਉਨ੍ਹਾਂ ਦੇ ਪਿੰਡ ਮੂਸਾ ਦੁੱਖ ਸਾਂਝਾ ਕਰਨ ਲਈ ਪਹੁੰਚੇ । ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ ਤੇ ਕਿਸੇ ਵੀ ਕੀਮਤ ‘ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਹਾਲ ਵਿੱਚ ਇਨਸਾਫ ਕੀਤਾ ਜਾਵੇਗਾ।
ਦੱਸ ਦੇਈਏ ਕਿ ਪਹਿਲਾਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸੇ ਪੁੱਜੇ ਸਨ ਪਰ ਲੋਕਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਪੁੱਠੇ ਪੈਰੀਂ ਮੁੜਨਾ ਪਿਆ। CM ਮਾਨ ਨੇ ਪਹਿਲਾਂ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪਹੁੰਚੇ।

ਦੱਸ ਦੇਈਏ ਕਿ ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਤੇ ਭਗਵੰਤ ਮਾਨ ਵੱਲੋਂ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ ਸੀ। ਹਾਲਾਂਕਿ ਜਿਸ ਸਮੇਂ ਹੱਤਿਆ ਹੋਈ, ਮੂਸੇਵਾਲਾ ਨਾਲ ਉਨ੍ਹਾਂ ਦੇ ਦੋਵੇਂ ਗੰਨਮੈਨ ਨਹੀਂ ਸਨ। ਇਸ ਲਈ ਪਰਿਵਾਰ ਅੰਦਰ ਸਰਕਾਰ ਨੂੰ ਲੈ ਕੇ ਨਾਰਾਜ਼ਗੀ ਵੀ ਹੈ।

