ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 5 ਜੂਨ 2022 : ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਭੀਖੀ ਦੇ ਸ:ਥ: ਮੇਵਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਸੀਰ ਸਿੰਘ ਉਰਫ ਝਿੰਜਰ ਪੁੱਤਰ ਜਰਨੈਲ ਸਿੰਘ ਵਾਸੀ ਫਫੜੇ ਭਾਈਕੇ ਨੂੰ ਕਾਬੂ ਕਰਕੇ ਉਸ ਪਾਸੋੋਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਫੀ (ਹਰਿਆਣਾ) ਬਰਾਮਦ ਕੀਤੀ ਗਈ।
ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੰਗਾ ਸਿੰਘ ਉਰਫ ਭਗਵਾਨ ਪੁੱਤਰ ਲਾਭ ਸਿੰਘ ਵਾਸੀ ਲੱਲੂਆਣਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਨਾਨਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਐਨਡੀਪੀਐਸ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਸਿਮਰਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀਅਨ ਬੋਹਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 3 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।
