ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਜੂਨ 2022 : ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੁੰਦਾ ਜਾਂਦਾ ਹੈ ਤੇ ਆਮ ਲੋਕਾਂ ਲਈ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ । ਸਰਕਾਰਾਂ ਵੀ ਇਸ ਨੂੰ ਬਚਾਉਣ ਲਈ ਬੜੇ ਉਪਰਾਲੇ ਕਰ ਰਹੀਆਂ ਹਨ । ਕਿਉਂਕਿ ਗੁਰਬਾਣੀ ਵਿੱਚ ਵੀ ਲਿਖਿਆ ਹੈ ਕਿ ‘ ਪਾਵਨ ਗੁਰੂ, ਪਾਣੀ ਪਿਤਾ, ਮਾਤਾ ਧਰਤ ਮਹੱਤ’ ਵਾਕਿਆ ਅਨੁਸਾਰ ਵੀ ਪਾਣੀ ਨੂੰ ਪਿਤਾ ਦਾ ਦਰਜਾ ਦਿੱਤਾ ਗਿਆ ।
ਇਸੇ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਵੱਲੋਂ ਲੋਕਾਂ ਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਘਟਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਨੂੰ ਕੰਟਰੋਲ ਕਰਨ ਦੇ ਤਰੀਕੇ ਵੀ ਦੱਸੇ ਗਏ ।
ਇਸ ਮੌਕੇ ਬੋਲਦਿਆਂ ਗੁਰਜੰਟ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਬਾਜੇਵਾਲਾ ਨੇ ਦੱਸਿਆ ਕਿ ਲੋਕਾਂ ਨੂੰ ਪਿੰਡ-ਪਿੰਡ ਘਰ-ਘਰ ਇਸ ਸਮੱਸਿਆ ਪ੍ਰਤੀ ਜਾਣਕਾਰੀ ਦੇਣ ਲਈ ਤੇ ਜਾਗਰੂਕ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜ ਦਿਨਾਂ ਲਈ ਇਹ ਮੁਹਿੰਮ ਚਲਾਈ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ । ਇਸ ਮੌਕੇ ਬਹੁਤ ਸਾਰੇ ਕਿਸਾਨ ਜਿਨ੍ਹਾਂ ਵਿੱਚ ਗੁਰਨਾਮ ਸਿੰਘ , ਗੋਗੜੀ , ਸੁਖਦੇਵ ਸਿੰਘ ਸੁੱਖਾ , ਮਲਕੀਤ ਸਿੰਘ , ਹਰਜੀਤ ਸਿੰਘ, ਨਹਿਰਾ ਆਦਿ ਹਾਜ਼ਰ ਸਨ ।

