ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 10 ਜੂਨ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੀਓਜ਼ ( ਮੁਜਰਮ ਇਸ਼ਤਿਹਾਰੀ ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਮੁਜਰਮ ਇਸ਼ਤਿਹਾਰੀ (ਭਗੌੌੜਾ) ਕਾਲਾ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਉਭਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 58 ਮਿਤੀ 06.08.2019 ਅ/ਧ 22 ,29/ 61/ 85 ਐਨਡੀਪੀਐਸ ਐਕਟ ਥਾਣਾ ਜੋੋਗਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਵੱਲੋਂ ਇਸਨੂੰ ਮਿਤੀ 28.02.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਇਹ ਭਗੌੜਾ ਮੁਲਜਮ ਬਚਣ ਲਈ 3 ਮਹੀਨਿਆਂ ਤੋੋਂ ਲੁਕ-ਛਿਪ ਕੇ ਰਹਿ ਰਿਹਾ ਸੀ। ਐਸਆਈ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਜੋੋਗਾ ਦੀ ਅਗਵਾਈ ਹੇਠ ਸ:ਥ: ਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਇਸੇ ਤਰ੍ਹਾਂ ਮੁਜਰਮ ਇਸ਼ਤਿਹਾਰੀ (ਭਗੌੜਾ) ਮੱਖਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਬੋਹਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 71 ਮਿਤੀ 26.04.2020 ਅ/ਧ 21,25/61/85 ਐਨਡੀਪੀਐਸ ਐਕਟ ਥਾਣਾ ਸਿਟੀ-2 ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਵੱਲੋਂ ਇਸਨੂੰ ਮਿਤੀ 23.03.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ।

ਐਸਆਈ ਬਲਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਦੀ ਅਗਵਾਈ ਹੇਠ ਸ:ਥ: ਕੌੌਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

