Visitor : Visitor

ਜਿਲ੍ਹਾ ਮੈਜਿਸਟ੍ਰੇਟ ਮਾਨਸਾ ਵੱਲੋਂ  ਜਿਲ੍ਹੇ ਵਿੱਚ ਹੁੱਕਾ ਪੀਣ  ਤੇ ਪੂਰਨ ਤੌਰ  ਤੇ ਪਾਬੰਦੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਜੂਨ 2022 : ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਪਬਲਿਕ ਸਥਾਨਾ  ਤੇ ਹੁੱਕਾ ਪੀਣ `ਤੇ ਪੂਰਨ ਤੌਰ `ਤੇ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 10 ਜੂਨ 2022 : ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਪਬਲਿਕ ਸਥਾਨਾ  ਤੇ ਹੁੱਕਾ ਪੀਣ `ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਅਦਾਲਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜਿ਼ਲ੍ਹੇ ਵਿਚ ਹੁੱਕਾਬਾਰਾਂ `ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਆਮ ਪਬਲਿਕ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜਿ਼ਲ੍ਹੇ ਦੀ ਹਦੂਦ ਅੰਦਰ ਹੁੱਕਾਬਾਰਾਂ `ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ। ਇਹ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor