Visitor : Visitor

ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਚੌਤਰਫਾ ਸਵਾਗਤ

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਦੇਣ ਦਾ ਵਚਨ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ-ਗੁਰਪ੍ਰੀਤ ਸਿੰਘ ਬਣਾਂਵਾਲੀ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਜੂਨ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ…

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਦੇਣ ਦਾ ਵਚਨ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ-ਗੁਰਪ੍ਰੀਤ ਸਿੰਘ ਬਣਾਂਵਾਲੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 10 ਜੂਨ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕਰਨ ਦੇ ਫੈਸਲੇ ਦਾ ਚੌਤਰਫਾ ਸਵਾਗਤ ਹੋ ਰਿਹਾ ਹੈ। ਵਿਧਾਇਕ ਸਰਦੂਲਗੜ  ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਸ ਫੈਸਲੇ ‘ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਦੇਣ ਦਾ ਵਚਨ ਪੁਰਾ ਕਰ ਰਹੀ ਹੈ।

 ਉਨ੍ਹਾਂ ਕਿਹਾ ਕਿ ਹੁਣ ਟਰਾਂਸਪੋਰਟ ਮਾਫ਼ੀਆ ਵੀ ਬੀਤੇ ਦੀ ਗੱਲ ਬਣ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।

ਬਣਾਂਵਾਲੀ ਨੇ ਕਿਹਾ ਕਿ ਪੰਜਾਬ ਦੀ ਲੋਕ ਪੱਖੀ ਸਰਕਾਰ ਹੁਣ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਵਸੂਲੇਗੀ ਅਤੇ ਉਨ੍ਹਾਂ ਨਾਲੋਂ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਦੇਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ।  ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗੀ

Leave a Reply

Your email address will not be published. Required fields are marked *

Visitor : Visitor