ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 10 ਜੁੂਨ 2022 : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ।
ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਉਨਾਂ ਦੱਸਿਆ ਕਿ ਇਸ ਤਰਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਇਹ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।











