Visitor : Visitor

ਮਾਨਸਾ :ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ,12 ਜੂਨ 2022 (ਪ੍ਰਾਈਮ ਪੋਸਟ ਪੰਜਾਬ) :  ਜਿਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਸਦਕਾ ਜਿ਼ਲ੍ਹੇ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਅਤੇ ਸਟੇਜਾਂ ਤੇ ਹਿੰਸਾ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ…

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ,12 ਜੂਨ 2022 (ਪ੍ਰਾਈਮ ਪੋਸਟ ਪੰਜਾਬ) :  ਜਿਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਸਦਕਾ ਜਿ਼ਲ੍ਹੇ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਅਤੇ ਸਟੇਜਾਂ ਤੇ ਹਿੰਸਾ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ਤੇ ਮੁਕੰਮਲ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜ੍ਹੀ  ਦੇ ਲੜਕੇ ਅਤੇ ਲੜਕੀਆਂ ਦੇ ਆਚਰਣ *ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਹਿੰਸਾ ਅਤੇ ਨਸਿ਼ਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ। ਇਹ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor