Visitor : Visitor

ਮਾਨਸਾ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ‘ਤੇ ਪਾਬੰਦੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਜੂਨ 2022 :ਜਿ਼ਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਨਾਲ ਲੈ ਕੇ ਆਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 12 ਜੂਨ 2022 :ਜਿ਼ਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਨਾਲ ਲੈ ਕੇ ਆਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਲੋਕ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜਾਂ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖ਼ਤਰਾ ਬਣ ਜਾਂਦੇ ਹਨ ਅਤੇ ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।ਮੈਰਿਜ ਪੈਲੇਸਾਂ ਵਿੱਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ‘ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।
ਇਸ ਲਈ ਅਜਿਹੇ ਹਾਲਾਤਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਲਾਇਸੰਸੀ ਹਥਿਆਰ ਨਾਲ ਲੈ ਕੇ ਆਉਣ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ, ਤਾਂ ਜੋ ਕੋ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor