Visitor : Visitor
,

2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, 2 ਔਰਤਾਂ ਸਣੇ 4 ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਤਰਨਤਾਰਨ ਵਿੱਚ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਦੋ ਕਾਰਾਂ ਦੀ ਆਪਸੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ । ਮਿਲੀ ਜਾਣਕਾਰੀ ਮੁਤਾਬਕ ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਤ ਤੌਰ ਡਿਵਾਈਡਰ ‘ਤੇ ਕੱਟ ਕੇ ਬਣਾਏ ਰਸਤੇ ਤੋਂ ਇੱਕ ਮੋਟਰਸਾਈਕਲ ਸਵਾਰ ਲੰਘ ਰਿਹਾ ਸੀ,…

ਬਿਊਰੋ, ਪ੍ਰਾਈਮ ਪੋਸਟ ਪੰਜਾਬ  

ਤਰਨਤਾਰਨ ਵਿੱਚ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਦੋ ਕਾਰਾਂ ਦੀ ਆਪਸੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ ।

ਮਿਲੀ ਜਾਣਕਾਰੀ ਮੁਤਾਬਕ ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਤ ਤੌਰ ਡਿਵਾਈਡਰ ‘ਤੇ ਕੱਟ ਕੇ ਬਣਾਏ ਰਸਤੇ ਤੋਂ ਇੱਕ ਮੋਟਰਸਾਈਕਲ ਸਵਾਰ ਲੰਘ ਰਿਹਾ ਸੀ, ਜਿਸ ਨੂੰ ਬਚਾਉਂਦੇ ਹੋਏ ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਨਾਲ ਕਾਰ ਵਿੱਚ  ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾਂ ਵਿੱਚ ਦੋਵੇਂ ਕਾਰਾਂ ਦੇ ਚਾਲਕ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣੇਦਾਰ ਸਤਨਾਮ ਸਿੰਘ, ਕੁਲਵੰਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਮੋਰਚਰੀ ਵਿੱਚ ਪੇਸ਼ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਥਾਣਾ ਮੁਖੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਕਾਰਾਂ ਦੇ ਨੰਬਰ ਤੋਂ ਪੜਤਾਲ ਕਰਕੇ ਵਾਰਸਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

Leave a Reply

Your email address will not be published. Required fields are marked *

Visitor : Visitor