Visitor : Visitor
,

ਸੰਗਰੂਰ ਜ਼ਿਮਨੀ ਚੋਣਾਂ ਲਈ ‘ਆਪ’ ਲਾ ਰਹੀ ਪੂਰੀ ਤਾਕਤ, ਪ੍ਰਚਾਰ ਲਈ ਲਾਏ 6 ਮੰਤਰੀ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 6 ਮੰਤਰੀ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਾਰੇ ਗਏ ਹਨ। ਸੀ.ਐੱਮ. ਮਾਨ ਖੁਦ ਚੋਣ ਪ੍ਰਚਾਰ ਕਰਨ ਲਈ ਜਲਦ ਹੀ ਸੰਗਰੂਰ ਪਹੁੰਚਣਗੇ। ਸੰਗਰੂਰ ਸੀਟ ਲਈ 23…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 6 ਮੰਤਰੀ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਾਰੇ ਗਏ ਹਨ। ਸੀ.ਐੱਮ. ਮਾਨ ਖੁਦ ਚੋਣ ਪ੍ਰਚਾਰ ਕਰਨ ਲਈ ਜਲਦ ਹੀ ਸੰਗਰੂਰ ਪਹੁੰਚਣਗੇ। ਸੰਗਰੂਰ ਸੀਟ ਲਈ 23 ਮਈ ਨੂੰ ਵੋਟਾਂ ਪੈਣਗੀਆਂ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ‘ਆਪ’ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੂਸੇਵਾਲਾ ਦੇ ਚਹੇਤੇ ਅਤੇ ਖਾਸ ਕਰਕੇ ਨੌਜਵਾਨ ਸਰਕਾਰ ਤੋਂ ਨਾਰਾਜ਼ ਹਨ। ਮਾਨ ਸਰਕਾਰ ਵੱਲੋਂ ਸੁਰੱਖਿਆ ਘਟਾਏ ਜਾਣ ਤੋਂ ਅਗਲੇ ਹੀ ਦਿਨ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਕਾਨੂੰਨ ਵਿਵਸਥਾ ਨੂੰ ਨਾ ਸੰਭਾਲਣ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀਆਂ ਹਨ।

AAP appoints 6 ministers

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸੰਗਰੂਰ ਵਿੱਚ ਚੋਣ ਪ੍ਰਚਾਰ ਲਈ ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੂੰ ਲਾਇਆ ਹੋਇਆ ਹੈ। ਪੰਚਾਇਤੀ ਰਾਜ ਮੰਤਰੀ ਕੁਲਦੀਪ ਧਾਲੀਵਾਲ ਮੁੱਖ ਮੰਤਰੀ ਮਾਨ ਦੀ ਵਿਧਾਨ ਸਭਾ ਸੀਟ ਧੂਰੀ ਵਿੱਚ ਘਰ-ਘਰ ਪ੍ਰਚਾਰ ਕਰਨਗੇ। ਬਰਨਾਲਾ ਵਿੱਚ ਸੂਬੇ ਦੇ ਸਿੱਖਿਆ ਤੇ ਖੇਡ ਮੰਤਰੀ ਮੀਤ ਹੇਅਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਮਾਲੇਰਕੋਟਲਾ ਵਿੱਚ ਤਾਇਨਾਤ ਕੀਤਾ ਗਿਆ ਹੈ। ਲਹਿਰਾ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਭਦੌੜ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਚੋਣ ਪ੍ਰਚਾਰ ਕਰਨਗੇ।

ਸੰਗਰੂਰ ਸੀਟ ਆਮ ਆਦਮੀ ਪਾਰਟੀ ਅਤੇ ਖਾਸ ਕਰਕੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਹ ਲਗਾਤਾਰ ਦੋ ਵਾਰ ਇੱਥੋਂ ਸੰਸਦ ਮੈਂਬਰ ਚੁਣੇ ਗਏ। ਇਸ ਵਾਰ ਉਨ੍ਹਾਂ ਅਸਤੀਫਾ ਦੇ ਕੇ ਸੀਟ ਖਾਲੀ ਕਰ ਦਿੱਤੀ। ਜਿਸ ਤੋਂ ਬਾਅਦ ਇੱਥੇ ਜ਼ਿਮਨੀ ਚੋਣ ਹੋ ਰਹੀ ਹੈ। ਗੜ੍ਹ ਨੂੰ ਬਚਾਉਣ ਦੀ ਚੁਣੌਤੀ ਉਨ੍ਹਾਂ ਦੇ ਸਾਹਮਣੇ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਸਰਕਾਰ ਬਣੀ ਨੂੰ ਕਰੀਬ 3 ਮਹੀਨੇ ਹੋ ਗਏ ਹਨ। ਜੇ ਆਮ ਆਦਮੀ ਪਾਰਟੀ ਜਿੱਤਦੀ ਹੈ ਤਾਂ ਇਸ ਨੂੰ ਸਰਕਾਰ ਦੇ ਕੰਮਾਂ ‘ਤੇ ਜਨਤਾ ਦੀ ਮੋਹਰ ਕਿਹਾ ਜਾ ਸਕਦਾ ਹੈ।

Leave a Reply

Your email address will not be published. Required fields are marked *

Visitor : Visitor