ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 13 ਜੂਨ 2022 : ਜਿਲ੍ਹਾ ਪ੍ਰਸਾਸ਼ਨ ਵੱਲੋ ਵਧੀਕ ਡਿਪਟੀ ਕਮਿਸ਼ਨਰ ਟੀ.ਬੇਨਿਥ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ ਮਾਨਸਾ ਸ਼ਹਿਰ ਦੇ ਵੱਖ-ਵੱਖ ਥਾਵਾਂ ਜਿਵੇਂ ਦੁਕਾਨਾਂ, ਢਾਬੇ , ਫੈਕਟਰੀਆਂ ਵਿੱਚ ਚੈਕਿੰਗ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਦੌਰਾਨ 11 ਬੱਚੇ ਮਿਲੇ ਅਤੇ ਉਨਾਂ ਨੂੰ ਬਾਲ ਭਲਾਈ ਕਮੇਟੀ ਮਾਨਸਾ ਕੋਲ ਪੇਸ਼ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ’ਤੇ ਲਾਉਣਾ ਬੱਚਿਆਂ ਦੇ ਅਧਿਕਾਰਾ ਦੀ ਉਲੰਘਣਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਜੇਕਰ ਕੋਈ ਬੱਚਾ ਕੰਮ ਕਰਦਾ ਫੜਿਆ ਗਿਆ ਤਾਂ ਉਸ ਦੇ ਮਾਲਕ ਦੁਕਾਨਦਾਰ ਨੂੰ ਸਜ਼ਾ ਅਤੇ ਜੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਜੇਕਰ ਬੱਚਿਆਂ ਦੇ ਅਧਿਕਾਰਾਂ ਦੀ ਕਿਤੇ ਵੀ ਉਲੰਘਣਾ ਹੋ ਰਹੀ ਹੈ, ਤਾਂ ਉਸਦੀ ਸੂਚਨਾਂ 1098 ਅਤੇ ਜਿਲ੍ਹਾ ਬਾਲ ਸੁਰੱਖਿਆ ਦਫਤਰ ਵਿਖੇ ਦਿੱਤੀ ਜਾਵੇ। ਇਸ ਮੌਕੇ ਡਾ:ਅਜੈ ਤਾਇਲ, ਹਰਦੀਪ ਕੁਮਾਰ, ਰਮਨਦੀਪ ਸ਼ਰਮਾ, ਲੇਬਰ ਇੰਸਪੈਕਟਰ ,ਚੇਅਰਪਰਸਨ ਬਾਲ ਭਲਾਈ ਕਮੇਟੀ ,ਸਟੇਟ ਕੋਆਰਡੀਨੇਟਰ ਬਚਪਨ ਬਚਾਓ ਅੰਦੋਲਨ ਯਾਦਵਿੰਦਰ ਸਿੰਘ,ਕਮਲਦੀਪ ਸਿੰਘ,ਗੁਰਦੇਵ ਸਿੰਘ,ਰਵਿੰਦਰ ਸਿੰਘ, ਹਾਜਰ ਸਨ।











