ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਜੂਨ 2022 : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਹਾਲੇ ਭੋਗ ਵੀ ਨਹੀਂ ਸੀ ਪਿਆ ਕਿ ਸਿਆਸੀ ਪਾਰਟੀਆਂ ਵੱਲੋਂ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਸੰਗਰੂਰ ਤੋਂ ਜ਼ਿਮਨੀ ਚੋਣ ਲੜਾਉਣ ਦੀਆਂ ਅਫ਼ਵਾਹਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈਆਂ ਜਿਸ ਜਿਸ ਪ੍ਰਤੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਵੱਲੋਂ ਪ੍ਰਤੀਕਿਰਿਆ ਕੀਤੀ ਗਈ ਤੇ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਪਰ ਹੁਣ ਫਿਰ ਤੋਂ ਸੰਗਰੂਰ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਇਕ ਗੀਤ ਵਿਚ ਸਿੱਧੂ ਮੂਸੇਵਾਲੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ । ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਚੋਣ ਮੈਦਾਨ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਵੀ ਜ਼ਿਕਰ ਹੋ ਰਿਹਾ ਹੈ। ਕਾਂਗਰਸ ਨੇ ਤਾਂ ਬਕਾਇਦਾ ਕੈਂਪੇਨ ਸੌਂਗ ਜਾਰੀ ਕੀਤਾ। ਇਸ ਗੀਤ ਚ ਵੀ ਮੂਸੇਵਾਲਾ ਕਤਲਕਾਂਡ ਦਾ ਜ਼ਿਕਰ ਕੀਤਾ। ਵੀਡੀਓ ਵਿੱਚ ਮੂਸੇਵਾਲਾ ਦੀਆਂ ਤਸਵੀਰਾਂ ਵੀ ਵਿਖਾਈਆਂ ਗਈਆਂ ਹਨ। ਇਸਦੇ ਵਿਚਾਲੇ ਹੁਣ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਸਿਆਸੀ ਕੰਮਾਂ ਲਈ ਮੂਸੇਵਾਲਾ ਦਾ ਨਾਮ ਨਾ ਵਰਤਿਆ ਜਾਵੇ।
ਮੂਸੇਵਾਲਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਤੇ ਪਾਈ ਪੋਸਟ ਵਿੱਚ ਲਿਖਿਆ ਕਿ ‘ਕੋਈ ਵੀ ਰਾਜਨੀਤਕ ਪਾਰਟੀ ਜਾਂ ਕੋਈ ਹੋਰ ਵਿਅਕਤੀ ਵਿਸ਼ੇਸ਼ ਆਪਣੇ ਰਾਜਨੀਤਕ ਜਾਂ ਕਿਸੇ ਵੀ ਪ੍ਰਕਾਰ ਦੇ ਕੰਮ ਲਈ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦਾ ਨਾਮ ਕਿਰਪਾ ਕਰਕੇ ਨਾ ਵਰਤਿਆ ਜਾਵੇ।’
ਜਿੱਥੇ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ, ਉੱਥੇ ਹੀ ਕਾਂਗਰਸ ਦੇ ਕੈਂਪੇਨ ਸੌਂਗ ਨੂੰ ਲੈ ਕੇ ਬਵਾਲ ਹੋ ਗਿਆ, ਜਿਸਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। ਆਪ ਨੇ ਕਾਂਗਰਸ ‘ਤੇ ਵਰਦਿਆਂ ਕਿਹਾ ਕਿ ਕਾਂਗਰਸ ਮੂਸੇਵਾਲਾ ਦੀ ਮੌਤ ਤੇ ਰਾਜਨੀਤੀ ਕਰ ਰਹੀ ਹੈ। ਮੌਤ ਤੋਂ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।











