2900 ਨਸ਼ੀਲੀ ਗੋਲੀਆਂ, 6 ਗ੍ਰਾਮ ਹੈਰੋਇਨ, 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਅਤੇ 12 ਬੋਤਲਾਂ ਸ਼ਰਾਬ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਜੂਨ 2022 : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਐਸਟੀਐਫ ਬਠਿੰਡਾ ਰੇਂਜ ਦੀ ਪੁਲਿਸ ਪਾਰਟੀ ਵੱਲੋਂ ਗੁਰਵਿੰਦਰ ਸਿੰਘ ਉਰਫ ਗੁਰੀ ਪੁੱਤਰ ਸੁਰਿੰਦਰ ਸਿੰਘ ਵਾਸੀ ਯਾਤਰੀ (ਬਠਿੰਡਾ) ਹਾਲ ਆਬਾਦ ਝੁਨੀਰ ਨੂੰ ਕਾਬੂ ਕਰਕੇ ਉਸ ਪਾਸੋੋਂ 2900 ਨਸ਼ੀਲੀ ਗੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਥਾਣਾ ਸਿਟੀ ਬੁਢਲਾਡਾ ਦੇ ਐਸਆਈ ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸ਼ੰਕਰ ਪੁੱਤਰ ਬੰਸੀ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 6 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ।

ਥਾਣਾ ਜੋਗਾ ਦੇ ਸ:ਥ: ਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਉਰਫ ਪੀਤੀ ਪੁੱਤਰ ਰਾਜਿੰਦਰ ਸਿੰਘ ਵਾਸੀ ਜੋੋਗਾ ਨੂੰ ਕਾਬੂ ਕਰਕੇ ਉਸ ਪਾਸੋੋਂ 3 ਕਿਲੋਗ੍ਰਾਮ ਭੁੱਕੀ ਚੂਰਾਪੋੋਸਤ ਦੀ ਬਰਾਮਦਗੀ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਜੋੋਗਾ ਦੇ ਹੌਲਦਾਰ ਗੁਰਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜੋੋਗਾ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

