ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਜੂਨ 2022 : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਹੈ।
ਉਨਾਂ ਹੁਕਮ ਵਿੱਚ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜਿਲ੍ਹਾ ਕਚਿਹਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਇਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।ਇਸ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।

