ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 14 ਜੂਨ 2022 ( ਪ੍ਰਾਈਮ ਪੋਸਟ ਪੰਜਾਬ) : ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋੋ ਚੋੋਰੀ ਦੇ ਮੁਕੱਦਮੇ ਵਿੱਚ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਚੋੋਰੀ ਦਾ ਮੋੋਟਰਸਾਈਕਲ ਬਰਾਮਦ ਕੀਤਾ ਹੈ। ਬਰਾਮਦ ਮੋਟਰਸਾਈਕਲ ਦੀ ਕੁੱਲ ਮਾਲੀਤੀ ਕਰੀਬ 25 ਹਜ਼ਾਰ ਰੁਪਏ ਬਣਦੀ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਮੌਜੂਦ ਸੀ ਤਾਂ ਇਤਲਾਹ ਮਿਲਣ ਤੇ ਮੁਕੱਦਮਾ ਨੰਬਰ 72 ਮਿਤੀ 13.06.2022 ਅ/ਧ 379, 411 ਹਿੰ:ਦੰ: ਥਾਣਾ ਬੋਹਾ ਦਰਜ਼ ਰਜਿਸਟਰ ਕੀਤਾ ਗਿਆ। ਥਾਣਾ ਬੋਹਾ ਦੇ ਸ:ਥ: ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੁਲਜ਼ਮ ਨਿੰਮਾ ਸਿੰਘ ਪੁੱਤਰ ਗੋਲਡੀ ਸਿੰਘ ਵਾਸੀ ਦਲੇਲਵਾਲਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋੋ 1 ਮੋੋਟਰਸਾਈਕਲ ਹੀਰੋੋ ਹਾਂਡਾ ਸਪਲੈਂਡਰ ਪਲੱਸ ਨੰਬਰੀ ਪੀਬੀ19ਈ-9886 ਬਰਾਮਦ ਕਰਕੇ ਕਬਜ਼ੇ ਵਿੱਚ ਲਿਆ ਗਿਆ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਂਵਨਾ ਹੈ।

