310 ਨਸ਼ੀਲੀ ਗੋਲੀਆਂ, 50 ਲੀਟਰ ਲਾਹਣ, 15 ਬੋਤਲਾਂ ਸ਼ਰਾਬ ਅਤੇ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 17 ਜੂਨ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦੁਆਰਾ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਹਰਬੰਸ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਾਜਰਾ (ਹਰਿਆਣਾ) ਹਾਲ ਪਿੰਡ ਮਾਨਖੇੜਾ ਨੂੰ ਕਾਬੂ ਕਰਕੇ ਉਸ ਪਾਸੋੋਂ 310 ਨਸ਼ੀਲੀ ਗੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਥਾਣਾ ਬੋਹਾ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਿੱਟੂ ਰਾਮ ਉਰਫ ਕੁਲਵੀਰ ਪੁੱਤਰ ਸੁਖਦੇਵ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 2 ਕਿਲੋਗ੍ਰਾਮ ਭੁੱਕੀ ਚੂਰਾਪੋੋਸਤ ਦੀ ਬਰਾਮਦਗੀ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਹੌੌਲਦਾਰ ਅਰਸ਼ਦੀਪ ਸ਼ਰਮਾ, ਐਕਸਾਈਜ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਮੋਹਨਾ ਸਿੰਘ ਪੁੱਤਰ ਰਾਮ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 50 ਲੀਟਰ ਲਾਹਣ ਅਤੇ 7 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕਾਕਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ ਗਈ।
ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

