ਬਿਊਰੋ, ਪ੍ਰਾਈਮ ਪੋਸਟ ਪੰਜਾਬ
ਲੁਧਿਆਣਾ : ਲੁਧਿਆਣਾ ਉਸ ਸਮੇਂ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ। ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਦਾ ਹੈ ਜਿੱਥੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਕਿਰਾਏ ਤੇ ਰਹਿੰਦਾ ਪਰਿਵਾਰ ਥੱਲੇ ਆ ਗਿਆ। ਜਿਸ ਦੌਰਾਨ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ ਅਤੇ ਚਾਰ ਮੈਂਬਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਹੜੇ ਵਿੱਚ ਕਿਰਾਏ ਤੇ 11 ਦੇ ਕਰੀਬ ਵਿਅਕਤੀ ਰਹਿੰਦੇ ਸਨ ।
ਵਿਹੜੇ ਦੀ ਛੱਤ ਕੱਚੀ ਗਾਡਰ ਬਾਲਿਆ ਦੀ ਸੀ ਦੇਰ ਰਾਤ ਤੋਂ ਲਗਾਤਾਰ ਮੀਂਹ ਪੈਣ ਕਾਰਨ ਅਚਾਨਕ ਛੱਤ ਡਿੱਗ ਗਈ ਅਤੇ ਪਰਿਵਾਰ ਹੇਠਾਂ ਦਬ ਗਿਆ । ਜਿਸ ਦੌਰਾਨ ਦੋ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿਚ ਇਕ ਛੋਟੀ ਦੋ ਸਾਲ ਦੇ ਕਰੀਬ ਬੱਚੀ ਅਤੇ ਇੱਕ 28 ਤੋਂ 30 ਸਾਲ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ। ਬਾਕੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ ਸਨ ।