265 ਲੀਟਰ ਲਾਹਣ, 200 ਨਸ਼ੀਲੀ ਗੋਲੀਆਂ, 27 ਬੋਤਲਾਂ ਸ਼ਰਾਬ, 5½ ਗ੍ਰਾਮ ਹੈਰੋੋਇਨ ਅਤੇ 1 ਚਾਲੂ ਭੱਠੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 21 ਜੂਨ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ
ਕਾਰਵਾਈ ਕਰਦੇ ਹੋੋਏ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਕਿਰਨਜੀਤ ਕੌੌਰ ਪਤਨੀ ਕੁਲਦੀਪ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 200 ਨਸ਼ੀਲੀ ਗੋਲੀਆਂ ਅਤੇ 180 ਲੀਟਰ ਲਾਹਣ ਬਰਾਮਦ ਕੀਤੀ ਹੈ , ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਥਾਣਾ ਭੀਖੀ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਾਜੂ ਕੌੌਰ ਪਤਨੀ ਬੰਸਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋੋਇਨ ਦੀ ਬਰਾਮਦਗੀ ਕੀਤੀ ਗਈ।
ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦਲਜੀਤ ਸਿੰਘ ਉਰਫ ਕਾਲਾ ਪੁੱਤਰ ਆਤਮਾ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ ਉਸ ਪਾਸੋਂ 2½ ਗ੍ਰਾਮ ਹੈਰੋੋਇਨ ਦੀ ਬਰਾਮਦਗੀ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਨ੍ਹਾਂ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੇ ਹੌੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਫੌੌਜਾ ਸਿੰਘ ਉਰਫ ਬਿੱਟੂ ਪੁੱਤਰ ਬਿਸ਼ਨ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭੂ ਪੁੱਤਰ ਸੁਖਵਿੰਦਰ ਸਿੰਘ ਵਾਸੀਅਨ ਝੰਡਾ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 1 ਚਾਲੂ ਭੱਠੀ, 40 ਲੀਟਰ ਲਾਹਣ ਅਤੇ 12 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।

ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਨਿਰਮਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅੱਕਾਂਵਾਲੀ ਨੂੰ ਕਾਬੂ ਕਰਕੇ ਉਸ ਪਾਸੋਂ 30 ਲੀਟਰ ਲਾਹਣ ਬਰਾਮਦ ਕੀਤੀ ਗਈ। ਐਕਸਾਈਜ ਸਟਾਫ ਮਾਨਸਾ ਦੇ ਹੌੌਲਦਾਰ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਪੁੱਤਰ ਮੋੋਹਰ ਸਿੰਘ ਵਾਸੀ ਰਮਦਿੱਤੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ।

ਥਾਣਾ ਸਦਰ ਮਾਨਸਾ ਦੇ ਸ:ਥ: ਤਰਸੇਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਦਰਸ਼ਨ ਸਿੰਘ ਉਰਫ ਦਰਸ਼ੀ ਪੁੱਤਰ ਬਿੱਲੂ ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ 15 ਲੀਟਰ ਲਾਹਣ ਬਰਾਮਦ ਕੀਤੀ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।

