ਬਿਊਰੋ, ਪ੍ਰਾਈਮ ਪੋਸਟ ਪੰਜਾਬ
ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ਦੇ ਖ਼ਿਲਾਫ਼ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕ਼ਤਲ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਉਸ ਦੀ ਪੁਲਿਸ ਰਿਮਾਂਡ 27 ਜੂਨ ਤੱਕ ਵਧਾ ਦਿੱਤੀ ਗਈ ਹੈ।
ਕੱਲ੍ਹ ਲਾਰੈਂਸ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ ਜਿਸ ਕਾਰਨ ਉਸਨੂੰ ਮਾਨਸਾ ਅਦਾਲਤ ਵਿੱਚ ਕੱਲ੍ਹ ਦੇਰ ਸ਼ਾਮ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ 10 ਦਿਨਾਂ ਦੀ ਪੁਲਿਸ ਰਿਮਾਂਡ ਮੰਗੀ ਗਈ ਸੀ ਪਰ ਅਦਾਲਤ ਨੇ ਸੱਤ ਦਿਨਾਂ ਦੀ ਰਿਮਾਂਡ ਦੇ ਦਿੱਤੀ ਹੈ। ਪੇਸ਼ੀ ਤੋਂ ਪਹਿਲਾਂ ਮੁਲਜ਼ਮ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕ ਅੱਪ ਕੀਤਾ ਗਿਆ।
ਮਾਮਲੇ ਦੇ ਮੁੱਖ ਮੁਲਜ਼ਮ ਨਾਲ ਸੱਤ ਹੋਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮ ਬਿਸ਼ਨੋਈ ਨੂੰ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ਕਰਨ ਲਈ ਮੁਹਾਲੀ ਤੋਂ ਜਦਕਿ ਬਾਕੀ ਮੁਲਜ਼ਮਾਂ ਨੂੰ ਮਾਨਸਾ ਤੋਂ ਲਿਆ ਕੇ ਪੇਸ਼ ਕੀਤਾ ਗਿਆ।

