Visitor : Visitor
,

ਆਬਕਾਰੀ ਐਕਟ ਦੇ ਮੁਕੱਦਮੇ ਵਿੱਚ ਭਗੌੜਾ ਮੁਲਜ਼ਮ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 22 ਜੂਨ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ  ਮਾਨਸਾ ਪੁਲਿਸ ਵੱਲੋਂ ਪੀਓਜ਼ ( ਮੁਜ਼ਰਮ ਇਸ਼ਤਿਹਾਰੀਆ ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਮੁਜਰਮ ਇਸ਼ਤਿਹਾਰੀ (ਭਗੌੜਾ) ਨਰੇਸ਼ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਮਾਨਸਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 22 ਜੂਨ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ  ਮਾਨਸਾ ਪੁਲਿਸ ਵੱਲੋਂ ਪੀਓਜ਼ ( ਮੁਜ਼ਰਮ ਇਸ਼ਤਿਹਾਰੀਆ ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਮੁਜਰਮ ਇਸ਼ਤਿਹਾਰੀ (ਭਗੌੜਾ) ਨਰੇਸ਼ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਮਾਨਸਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 92 ਮਿਤੀ 07.07.2019 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜੇਐਮਆਈਸੀ ਸਰਦੂਲਗੜ੍ਹ  ਵੱਲੋਂ ਇਸਨੂੰ ਮਿਤੀ 19.05.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀਓ ਸਟਾਫ ਮਾਨਸਾ ਦੇ ਸ:ਥ: ਸੁਰੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਮਿਤੀ 22.06.2022 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਝੁਨੀਰ ਦੇ ਹਵਾਲੇ ਕੀਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor