Visitor : Visitor
,

ਸੰਗਰੂਰ ਸੀਟ ‘ਤੇ ਜ਼ਿਮਨੀ ਚੋਣ ਅੱਜ, ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ, 16 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸੰਗਰੂਰ ਲੋਕ ਸਭਾ ਸੀਟ ਲਈ ਅੱਜ  ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ , ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਸੰਗਰੂਰ ਲੋਕ ਸਭਾ ਸੀਟ ਲਈ ਅੱਜ  ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ , ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਕਮਲਦੀਪ ਕੌਰ ਰਾਜੋਆਣਾ, ਸ਼੍ਰੋਮਣੀ ਅਕਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ ਤੇ ਭਾਜਪਾ ਵੱਲੋਂ ਕੇਵਲ ਢਿੱਲੋਂ ਚੋਣ ਮੈਦਾਨ ਵਿੱਚ ਹਨ। ਦੱਸ ਦੇਈਏ ਕਿ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।

Sangrur bye election 2022

ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ । ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ । ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ । ਪੰਜਾਬ ਵਿੱਚ ਸਰਕਾਰ ਬਣਨ ਤੋਂ ਕਰੀਬ 100 ਦਿਨ ਬਾਅਦ ‘ਆਪ’ ਦੀ ਇਹ ਪਹਿਲੀ ਚੋਣ ਹੈ।

ਦੱਸਣਯੋਗ  ਹੈ ਕਿ ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ । CM ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ । ਮਾਨ ਇਸ ਵਾਰ ਧੂਰੀ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 ਵਿੱਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

Leave a Reply

Your email address will not be published. Required fields are marked *

Visitor : Visitor