ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 23 ਜੂਨ 2022( ਪ੍ਰਾਈਮ ਪੋਸਟ ਪੰਜਾਬ ) :ਡਿਪਟੀ ਕਮਿਸ਼ਨਰ, ਮਾਨਸਾ, ਸ਼੍ਰੀ ਜਸਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਬਲਾਕ ਭੀਖੀ ਵਿਖੇ ਸੁਕੰਨਿਆ ਸਮ੍ਰਿਧੀ ਯੋਜਨਾ ਅਧੀਨ ਲੜਕੀਆਂ ਦੇ ਖਾਤੇ ਖੁਲਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤੀ ਕੀਤੀ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਨੇ ਦੱਸਿਆ ਕਿ ਸੁਕਨਿਆ ਸਮ੍ਰਿਧੀ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਨਵ ਜਨਮੀਆਂ ਬੱਚੀਆਂ ਨੂੰ ਕਵਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਜਿਲ੍ਹਾ ਮਾਨਸਾ ਅਧੀਨ ਆਉਂਦੇ 10 ਵੱਖ-ਵੱਖ ਪਿੰਡਾਂ ਨੂੰ ਇਸ ਸਕੀਮ ਤਹਿਤ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 120 ਲੜਕੀਆਂ ਦੇ ਖਾਤੇ ਖੁਲਵਾਏ ਗਏ ਅਤੇ ਮੌਕੇ ‘ਤੇ ਹੀ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਬੈਂਕ ਖਾਤਿਆਂ ਦੀਆਂ ਕਾਪੀਆਂ ਸਪੁਰਦ ਕਰਦਿਆਂ ਇਸ ਸਕੀਮ ਦੀ ਵਿਸਤ੍ਰਿਤ ਜਾਣਕਾਰੀ ਵੀ ਸਾਂਝੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਪ੍ਰਦੀਪ ਸਿੰਘ ਗਿੱਲ ਤੇ ਬਲਾਕ ਵਿਕਾਸ ਪੰਚਾਇਤ ਅਫ਼ਸਰ, ਭੀਖੀ ਬਲਦੇਵ ਸਿੰਘ ਨੇ ਵੀ ਇਸ ਸਕੀਮ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਮਿੱਥੇ ਟੀਚੇ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।
ਇਸ ਜਾਗਰੂਕਤਾ ਪ੍ਰੋਗਰਾਮ ਅਧੀਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਨੇ ਬੱਚੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਲੀਡ ਬੈਂਕ ਮੈਨੇਜਰ, ਮਾਨਸਾ, ਸਮੂਹ ਸਟਾਫ਼ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਭੀਖੀ ਅਤੇ ਸਮੂਹ ਸਟਾਫ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਭੀਖੀ ਅਤੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਭਾਗ ਲਿਆ।

