Visitor : Visitor

ਵੱਡੀ ਖਬਰ : ਵਿਜੀਲੈਂਸ ਦੇ ਛਾਪੇ ਦੌਰਾਨ ਚੰਡੀਗੜ੍ਹ IAS ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਹੋਈ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ : ਚੰਡੀਗੜ੍ਹ ਤੋਂ ਆਈਏਐੱਸ਼ ਅਫਸਰ ਸੰਜੇ ਪੋਪਲੀ ਦੇ ਘਰ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਟੀਮ ਸੰਜੇ ਪੋਪਲੀ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚੀ। ਇਸ ਦੌਰਾਨ ਪੋਪਲੀ ਦੇ ਪੁੱਤ ਨੇ ਵਿਜੀਲੈਂਸ ਨਾਲ ਬਹਿਸ ਦੌਰਾਨ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਸੰਜੇ ਪੋਪਲੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ : ਚੰਡੀਗੜ੍ਹ ਤੋਂ ਆਈਏਐੱਸ਼ ਅਫਸਰ ਸੰਜੇ ਪੋਪਲੀ ਦੇ ਘਰ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਟੀਮ ਸੰਜੇ ਪੋਪਲੀ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚੀ। ਇਸ ਦੌਰਾਨ ਪੋਪਲੀ ਦੇ ਪੁੱਤ ਨੇ ਵਿਜੀਲੈਂਸ ਨਾਲ ਬਹਿਸ ਦੌਰਾਨ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਸੰਜੇ ਪੋਪਲੀ ਦੇ ਪੁੱਤਰ ਦੀ ਮੌਤ ਹੋ ਗਈ ਹੈ।

ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਦੇ ਕਿਸੇ ਕਰਮਚਾਰੀ ਨੇ ਆਈਏਐੱਸ ਸੰਜੇ ਪੋਪਲੀ ਦੇ ਪੁੱਤ ਕਾਰਿਤਕ ‘ਤੇ ਗੋਲੀ ਚਲਾਈ ਹੈ, ਜਿਸ ਵਿਚ ਉਸ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਪੰਜਾਬ ਵਿੱਚ ਪੈਨਸ਼ਨ ਡਾਇਰੈਕਟਰ ਵਜੋਂ ਤਾਇਨਾਤ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਕਰਨਾਲ ਦੇ ਠੇਕੇਦਾਰ ਸੰਜੇ ਵੱਲੋਂ ਉਸ ‘ਤੇ ਦੋਸ਼ ਲਾਇਆ ਗਿਆ ਸੀ ਕਿ 7.30 ਕਰੋੜ ਦੇ ਪ੍ਰਾਜੈਕਟ ਦੇ ਬਦਲੇ ਉਸ ਤੋਂ 1 ਫੀਸਦੀ ਕਮਿਸ਼ਨ ਮੰਗਿਆ ਗਿਆ ਸੀ। ਉਸ ਵੇਲੇ ਪੋਪਲੀ ਪੰਜਾਬ ਸੀਵਰੇਜ ਬੋਰਡ ਦੇ ਸੀ.ਈ.ਓ. ਸਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਸੰਜੇ ਵਤਸ ਨੂੰ 3.50 ਲੱਖ ਰੁਪਏ ਦਿੱਤੇ।

ਇਸ ਤੋਂ ਬਾਅਦ ਦੁਬਾਰਾ ਉਸ ਤੋਂ 3.50 ਲੱਖ ਦੀ ਮੰਗੇ ਜਾ ਰਹੇ ਸਨ। ਉਦੋਂ ਤੱਕ ਸੀਵਰੇਜ ਬੋਰਡ ਤੋਂ ਪੋਪਲੀ ਦੀ ਬਦਲੀ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਜਦੋਂ ਪੋਪਲੀ ਅਫਸਰ ਹੀ ਨਹੀਂ ਤਾਂ ਫਿਰ ਪੈਸੇ ਕਿਸ ਲਈ ਮੰਗੇ ਜਾ ਰਹੇ ਹਨ। ਉਨ੍ਹਾਂ ਨੂੰ ਡਰਾਉਣ ਲਈ ਅਬੋਹਰ ਵਿੱਚ ਛੇੜਛਾੜ ਦਾ ਝੂਠਾ ਕੇਸ ਵੀ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੋਪਲੀ ਲਈ ਪੈਸੇ ਲੈਣ ਵਾਲੇ ਅਧਿਕਾਰੀ ਸੰਜੇ ਵਤਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *

Visitor : Visitor