Visitor : Visitor
,

ਮਾਨਸਾ ਪੁਲਿਸ ਨੇ ਨਸ਼ਿਆਂ ਦੇ  3 ਮੁਕੱਦਮਿਆਂ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 25 ਜੂਨ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ  ਕਿ ਜਿਸ ਦੇ ਤਹਿਤ   ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਅਮਨਦੀਪ ਕੁਮਾਰ ਉਰਫ ਮੰਗੂ ਪੁੱਤਰ ਤਰਸੇਮ ਲਾਲ ਵਾਸੀ ਨੰਗਲ ਕਲਾਂ ਨੂੰ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 25 ਜੂਨ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ  ਕਿ ਜਿਸ ਦੇ ਤਹਿਤ  

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਅਮਨਦੀਪ ਕੁਮਾਰ ਉਰਫ ਮੰਗੂ ਪੁੱਤਰ ਤਰਸੇਮ ਲਾਲ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋੋਇਨ ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ । 

ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੋਏ ਥਾਣਾ ਝੁਨੀਰ ਦੇ ਸ:ਥ: ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਛਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਚੋੋਟੀਆ ਨੂੰ ਮੋੋਟਰਸਾਈਕਲ ਸਪਲੈਂਡਰ ਪਲੱਸ ਨੰ: ਪੀਬੀ51 ਬੀ-0468 ਸਮੇਤ ਕਾਬੂ ਕਰਕੇ ਮੁਲਜ਼ਮ ਪਾਸੋੋਂ 90 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ  ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਝੁਨੀਰ ਦੇ ਹੀ ਹੌੌਲਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੂਬਾ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਝੰਡੂਕੇ ਪਾਸੋੋ 15 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ । 

Leave a Reply

Your email address will not be published. Required fields are marked *

Visitor : Visitor