ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 27 ਜੂਨ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋੋਰੀ ਕਰਨ ਵਾਲੇ 4 ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਚੋਰੀ ਦੇ 14 ਮੋੋਟਰਸਾਈਕਲ ਬਰਾਮਦ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਵਹੀਕਲ ਚੋੋਰੀ ਸਬੰਧੀ ਮੁਕੱਦਮਾ ਨੰਬਰ 151 ਮਿਤੀ 23.06.2022 ਅ/ਧ 379, 411 ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੋਇਆ ਸੀ। ਮੁਕੱਦਮੇ ਦੀ ਅਹਿਮੀਅਤ ਨੂੰ ਵੇਖਦੇ ਹੋਏ ਸ੍ਰੀ ਗੋਬਿੰਦਰ ਸਿੰਘ ਡੀਐਸਪੀ ਮਾਨਸਾ ਦੀ ਨਿਗਰਾਨੀ ਹੇਠ ਇੰਸਪੈਕਟਰ ਬੇਅੰਤ ਕੌੌਰ ਮੁੱਖ ਅਫਸਰ ਥਾਣਾ ਸਦਰ ਮਾਨਸਾ ਅਤੇ ਸ:ਥ: ਭਗਵੰਤ ਸਿੰਘ ਇੰਚਾਰਜ ਪੁਲਿਸ ਚੌੌਕੀ ਠੂਠਿਆਵਾਲੀ ਸਮੇਤ ਪੁਲਿਸ ਪਾਰਟੀ ਵੱਲੋਂ ਮੁਕੱਦਮੇ ਦੀ ਤਫਤੀਸ ਅਮਲ ਵਿੱਚ ਲਿਆਂਦੀ ਗਈ ਤੇ 4 ਮੁਲਜ਼ਮਾਂ ਹਰਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਜਗਤਾਰ ਸਿੰਘ ਵਾਸੀ ਭੈਣੀਬਾਘਾ, ਗੁਲਾਬ ਸਿੰਘ ਪੁੱਤਰ ਬਾਰੂ ਸਿੰਘ ਵਾਸੀ ਠੂਠਿਆਵਾਲੀ, ਜਗਜੀਤ ਸਿੰਘ ਉਰਫ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਠੂਠਿਆਵਾਲੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭੈਣੀਬਾਘਾ ਨੂੰ ਮੁਕੱਦਮਾ ਵਿੱਚ ਨਾਮਜ਼ਦ ਕਰਕੇ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਉਹਨਾਂ ਦੀ ਨਿਸ਼ਾਨਦੇਹੀ ਤੇ ਚੋਰੀ ਦੇ 14 ਮੋਟਰਸਾਈਕਲ ਬਰਾਮਦ ਕਰਵਾਏ ਗਏ ਹਨ। ਮੁਲਜ਼ਮ ਹਰਪ੍ਰੀਤ ਸਿੰਘ ਉਰਫ ਜੱਸਾ ਵਿਰੁੱਧ ਪਹਿਲਾਂ ਵੀ ਵਹੀਕਲ ਚੋਰੀ ਦਾ ਮੁਕੱਦਮਾ ਦਰਜ਼ ਰਜਿਸਟਰ ਹੈ ਅਤੇ ਬਾਕੀ ਮੁਲਜ਼ਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਜਿਨ੍ਹਾਂ ਨੇ ਮੁਢਲੀ ਤਫਤੀਸ਼ ਉਪਰੰਤ ਦੱਸਿਆ ਹੈ ਕਿ ਉਹਨਾਂ ਨੇ ਇਹ ਮੋਟਰਸਾਈਕਲ ਜਿਲ੍ਹਾ ਮਾਨਸਾ ਦੇ ਬੁਢਲਾਡਾ, ਭੀਖੀ, ਬੋੋਹਾ, ਮਾਨਸਾ ਅਤੇ ਜਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਏਰੀਆ ਵਿੱਚੋ ਚੋਰੀ ਕੀਤੇ ਹਨ।
ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਪੁੱਛਗਿੱਛ ਉਪਰੰਤ ਚੋਰੀ ਦੀਆ ਹੋੋਰ ਅਨਟਰੇਸ ਵਾਰਦਾਤਾਂ/ ਕੇਸ ਟਰੇਸ ਹੋਣ ਦੀ ਸੰਭਾਵਨਾ ਹੈ।

