ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬੇਗੋਵਾਲ: ਰੋਜ਼ੀ-ਰੋਟੀ ਲਈ ਅਮਰੀਕਾ ਗਏ ਪਿੰਡ ਅਕਬਰਪੁਰ ਦੇ ਇਕ ਨੌਜਵਾਨ ਦੀ ਨਿਊਯਾਰਕ ‘ਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਰਵੇਲ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਸਤਨਾਮ ਸਿੰਘ (26) ਨੂੰ ਪੰਜ ਸਾਲ ਪਹਿਲਾਂ ਅਮਰੀਕਾ ਭੇਜਿਆ ਸੀ, ਜੋ ਕਿ ਨਿਊਯਾਰਕ ਸ਼ਹਿਰ ਵਿੱਚ ਰਹਿ ਰਿਹਾ ਸੀ। ਉਹ ਉਥੇ ਟੈਕਸੀ ਚਲਾਉਂਦਾ ਸੀ।
ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਕਿਸੇ ਰਿਸ਼ਤੇਦਾਰ ਦਾ ਫੋਨ ਆਇਆ ਕਿ ਉਸ ਦੇ ਲੜਕੇ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਉਣ ਲਈ ਮਦਦ ਕੀਤੀ ਜਾਵੇ।