ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ– ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟ੍ਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਸੀ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ ‘ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ। ਇਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਵਲੋਂ ਭਗਵਾਨਪੁਰੀਆਂ ਦੀ ਟ੍ਰਾਂਜ਼ਿਟ ਰਿਮਾਂਟ ਪੰਜਾਬ ਪੁਲਿਸ ਨੂੰ ਦੇ ਦਿੱਤਾ ਗਿਆ ਹੈ। ਮਾਨਸਾ ਦੀ ਪੁਲਿਸ ਨੇ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰ ਲਿਆ ਹੈ।

