ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਨਵੀਂ ਬਣੀ ਭਗਵੰਤ ਮਾਨ ਸਰਕਾਰ ਦੀ ਆਬਕਾਰੀ ਨੀਤੀ ‘ਤੇ ਕੋਈ ਰੋਕ ਨਹੀਂ ਲਗਾਈ ਅਤੇ 30 ਜੂਨ ਨੂੰ ਬਾਕੀ ਰਹਿੰਦੇ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਰਾਹੀਂ ਨਿਲਾਮੀ ਕਰਨ ਦਾ ਫ਼ੈਸਲਾ ਕੀਤਾ ਹੈ। ਸ਼ਰਾਬ ਕਾਰੋਬਾਰੀਆਂ ਨੇ ਦੱਸਿਆ ਕਿ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਸਿਰਫ਼ ਜਵਾਬ ਮੰਗਿਆ ਹੈ ਅਤੇ ਇਸ ਮਾਮਲੇ ਵਿੱਚ ਕੋਈ ਸਟੇਅ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਬਾਕੀ ਬਲਾਕਾਂ ਦੇ ਟੈਂਡਰਾਂ ਸਬੰਧੀ ਫ਼ੈਸਲਾ 30 ਜੂਨ ਯਾਨੀ ਅੱਜ ਲਿਆ ਜਾਵੇਗਾ।
ਉਨ੍ਹਾਂ ਆਸ ਪ੍ਰਗਟਾਈ ਕਿ ਸਵੇਰੇ ਸਾਰੇ ਠੇਕੇ ਅਲਾਟ ਹੋ ਜਾਣਗੇ। ਨੀਤੀ ਬਾਰੇ ਜੋ ਵੀ ਫੈਸਲਾ ਆਵੇਗਾ, ਉਸ ਨੂੰ ਆਪਣੇ ਹਿਸਾਬ ਨਾਲ ਲਾਗੂ ਕੀਤਾ ਜਾਵੇਗਾ। ਇਸ ਦੌਰਾਨ ਸੂਤਰਾਂ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਵੀਰਵਾਰ ਨੂੰ ਸਵੇਰੇ 9.15 ਵਜੇ ਮੁੱਖ ਮੰਤਰੀ ਨਿਵਾਸ ‘ਤੇ ਬੁਲਾਈ ਗਈ ਸੀ, ਜਿਸ ਵਿੱਚ ਇਸ ਮਾਮਲੇ ਸਬੰਧੀ ਕੋਈ ਵੀ ਫੈਸਲਾ ਆਉਣ ਦੀ ਸੰਭਾਵਨਾ ਹੈ।