ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਿਊਜ਼ ਡੈਸਕ : ਪੁਲਿਸ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਸੋਹਲ ‘ਚ ਚੋਰਾਂ ਨੇ ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ 40 ਤੋਲੇ ਸੋਨੇ ਦੇ ਗਹਿਣੇ ਤੇ ਢਾਈ ਲੱਖ ਰੁਪਏ ਦੀ ਨਕਦੀ ‘ਤੇ ਹੱਥ ਸਾਫ਼ ਕੀਤਾ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਨੇ ਕੇਸ ਦਰਜ ਕਰਦਿਆਂ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ‘ਚ ਚੋਰ ਗਲੀ ‘ਚ ਘੁੰਮਦਾ ਨਜ਼ਰ ਆ ਰਿਹਾ ਹੈ।
ਘਰ ਦੇ ਮਾਲਕ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦੀ ਪਤਨੀ ਬਜ਼ਾਰ ਗਏ ਹੋਏ ਸੀ ਤੇ ਜਦੋਂ ਘਰ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸੀ। ਉਨ੍ਹਾਂ ਮੁਤਾਬਕ ਚੋਰ 40 ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਰੱਖਿਆ ਹੋਇਆ ਸੀ, ਜਿਸ ਕਾਰਨ ਗਹਿਣੇ ਤੇ ਨਕਦੀ 2 ਦਿਨ ਪਹਿਲਾਂ ਹੀ ਬੈਂਕ ‘ਚੋਂ ਕਢਵਾ ਕੇ ਘਰ ਲਿਆਂਦੇ ਸਨ। ਉਧਰ ਪੁਲਸ ਅਧਿਕਾਰੀ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

