Visitor : Visitor

Breaking : ਡੇਰਾ ਸਮਰਥਕਾਂ ਦਾ ਦਾਅਵਾ-‘ਜੇਲ੍ਹ ‘ਚ ਬੰਦ ਰਾਮ ਰਹੀਮ ਨਕਲੀ, ਅਸਲੀ ਰਾਜਸਥਾਨ ਤੋਂ ਹੋ ਚੁੱਕਾ ਕਿਡਨੈਪ’

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦਾ ਚੀਫ ਰਾਮ ਰਹੀਮ ਨਕਲੀ ਹੈ। ਅਸਲੀ ਦਾ ਤਾਂ ਰਾਜਸਥਾਨ ਦੇ ਉਦੈਪੁਰ ਵਿੱਚ ਕਿਡਨੈਪ ਹੋ ਚੁੱਕਾ ਹੈ। ਇਹ ਦਾਅਵਾ ਚੰਡੀਗੜ੍ਹ ਵਿਚ ਰਹਿਣ ਵਾਲੇ ਡੇਰੇ ਦੇ ਸ਼ਰਧਾਲੂ ਅਸ਼ੋਕ ਕੁਮਾਰ ਤੇ ਕੁਝ ਹੋਰਨਾਂ ਨੇ ਕੀਤਾ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦਾ ਚੀਫ ਰਾਮ ਰਹੀਮ ਨਕਲੀ ਹੈ। ਅਸਲੀ ਦਾ ਤਾਂ ਰਾਜਸਥਾਨ ਦੇ ਉਦੈਪੁਰ ਵਿੱਚ ਕਿਡਨੈਪ ਹੋ ਚੁੱਕਾ ਹੈ। ਇਹ ਦਾਅਵਾ ਚੰਡੀਗੜ੍ਹ ਵਿਚ ਰਹਿਣ ਵਾਲੇ ਡੇਰੇ ਦੇ ਸ਼ਰਧਾਲੂ ਅਸ਼ੋਕ ਕੁਮਾਰ ਤੇ ਕੁਝ ਹੋਰਨਾਂ ਨੇ ਕੀਤਾ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਜੇਲ੍ਹ ਤੋਂ ਬਾਹਰ ਆ ਕੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿਚ ਰਹਿ ਰਹੇ ਰਾਮ ਰਹੀਮ ਦੀ ਜਾਂਚ ਦੀ ਮੰਗ ਕੀਤੀ ਹੈ। ਜਸਟਿਸ ਕਰਮਜੀਤ ਸਿੰਘ ਕੱਲ੍ਹ ਇਸ ਕੇਸ ਦੀ ਸੁਣਵਾਈ ਕਰਨਗੇ।

ਡੇਰੇ ਦੇ ਇਨ੍ਹਾਂ ਸ਼ਰਧਾਲੂਆਂ ਨੇ ਕਿਹਾ ਕਿ ਸੂਤਰਾਂ ਤੋਂ ਪਤਾ ਲੱਗਾ ਕਿ ਅਸਲੀ ਡੇਰਾ ਚੀਫ ਨੂੰ ਕਿਡਨੈਪ ਕਰਨ ਦੇ ਬਾਅਦ ਨਕਲੀ ਨੂੰ ਜੇਲ੍ਹ ਵਿੱਚ ਬਿਠਾ ਦਿੱਤਾ ਗਿਆ। ਇਸ ਨਕਲੀ ਨੂੰ ਹੁਣ ਅਸਲੀ ਬਣਾ ਕੇ ਡੇਰੇ ਦੀ ਗੱਦੀ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੇਰੇ ਦੀ ਗੱਦੀ ਲਈ ਅਸਲੀ ਡੇਰਾ ਮੁਖੀ ਨੂੰ ਮਾਰਿਆ ਜਾ ਚੁੱਕਾ ਹੈ ਜਾਂ ਫਿਰ ਮਾਰ ਦਿੱਤਾ ਜਾਵੇਗਾ। ਜੇਲ੍ਹ ਵਿੱਚ ਬੰਦ ਨਕਲੀ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਕਿ ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਵਿੱਚ ਕਾਫੀ ਬਦਲਾਅ ਦੇਖੇ ਹਨ। ਉਨ੍ਹਾਂ ਨੇ ਹੁਣੇ ਜਿਹੇ ਕਥਿਤ ਡੇਰਾ ਮੁਖੀ ਦੀ ਵੀਡੀਓ ਜਾਰੀ ਕੀਤੀ ਹੈ, ਉਨ੍ਹਾਂ ਨੂੰ ਗੌਰ ਨਾਲ ਦੇਖਿਆ ਹੈ। ਡੇਰਾ ਮੁਖੀ ਦਾ ਕੱਦ ਇਕ ਇੰਚ ਵੱਧ ਗਿਆ ਹੈ। ਉਂਗਲੀਆਂ ਦੀ ਲੰਬਾਈ ਤੇ ਪੈਰਾਂ ਦਾ ਸਾਈਜ਼ ਵੀ ਵਧਿਆ ਹੋਇਆ ਹੈ। ਵੀਡੀਓ ਵਿੱਚ ਦਿਖ ਰਿਹਾ ਹੈ ਕਿ ਉਸ ਦੇ ਚਿਹਰੇ ਤੇ ਹੱਥਾਂ ਵਿਚ ਮਾਸਕਿੰਗ ਸੀ, ਜੋ ਬਦਲ ਗਈ।

ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਕਿ ਕਥਿਤ ਡੇਰਾ ਮੁਖੀ ਨੂੰ ਉਸ ਦੇ ਕੁੱਝ ਪੁਰਾਣੇ ਦੋਸਤ ਮਿਲੇ ਸਨ ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸਕਿਆ। ਇਸ ਤੋਂ ਸਾਫ ਹੈ ਕਿ ਉਹ ਨਕਲੀ ਡੇਰਾ ਮੁਖੀ ਹੈ।

Leave a Reply

Your email address will not be published. Required fields are marked *

Visitor : Visitor