Visitor : Visitor
,

ਮਾਨਸਾ ਪੁਲਿਸ ਨੇ  ਨਸ਼ਿਆਂ ਵਿਰੁੱਧ 8 ਮੁਕੱਦਮੇ ਦਰਜ ਕਰਕੇ 7 ਮੁਲਜ਼ਮ ਕੀਤੇ ਕਾਬੂ

460 ਲੀਟਰ ਲਾਹਣ, 150 ਨਸ਼ੀਲੀ ਗੋੋਲੀਆਂ, 62 ਬੋਤਲਾਂ ਸ਼ਰਾਬ ਅਤੇ 1 ਚਾਲੂ ਭੱਠੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 5 ਜੁਲਾਈ 2022 : ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ। ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ…

460 ਲੀਟਰ ਲਾਹਣ, 150 ਨਸ਼ੀਲੀ ਗੋੋਲੀਆਂ, 62 ਬੋਤਲਾਂ ਸ਼ਰਾਬ ਅਤੇ 1 ਚਾਲੂ ਭੱਠੀ ਬਰਾਮਦ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 5 ਜੁਲਾਈ 2022 : ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ। ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਸੁਨੀਲ ਕੁਮਾਰ ਪੁੱਤਰ ਮੋੋਹਨ ਲਾਲ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀ ਗੋਲੀਆਂ ਮਾਰਕਾ ਐਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਹੈ । ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਗਗਨਦੀਪ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਕੁਲਾਣਾ ਪਾਸੋੋ 200 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। 

ਥਾਣਾ ਸਦਰ ਬੁਢਲਾਡਾ ਦੇ ਸ:ਥ: ਨਾਜਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸਤਨਾਮ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਕਣਕਵਾਲ ਚਹਿਲਾਂ ਨੂੰ ਕਾਬੂ ਕਰਕੇ ਉਸ ਪਾਸੋੋ 150 ਲੀਟਰ ਲਾਹਣ ਬਰਾਮਦ ਕੀਤੀ ਗਈ। 

ਥਾਣਾ ਸਰਦੂਲਗੜ ਦੇ ਹੌੌਲਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੋਨਾ ਸਿੰਘ ਉਰਫ ਸੋੋਨੂ ਪੁੱਤਰ ਗੁਰਦੀਪ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਅਤੇ 24 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। 

ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਰਾਜਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੋੋੜਾਵਾਲ ਨੂੰ ਕਾਬੂ ਕਰਕੇ ਉਸ ਪਾਸੋੋ 1 ਚਾਲੂ ਭੱਠੀ, 30 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। 

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਗੁਰਵਿੰਦਰ ਸਿੰਘ ਪੁੱਤਰ ਮਨਪ੍ਰੀਤ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋ 30 ਲੀਟਰ ਲਾਹਣ ਬਰਾਮਦ ਕੀਤੀ ਗਈ। 

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਕੁਲਵੰਤ ਸਿੰਘ ਉਰਫ ਕੱਕੀ ਪੁੱਤਰ ਪ੍ਰੀਤਮ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 26 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। 

ਥਾਣਾ ਬਰੇਟਾ ਦੇ ਹੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਰੂਪ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਧਰਮਪੁਰਾ ਨੂੰ ਕਾਬੂ ਕਰਕੇ ਉਸ ਪਾਸੋੋ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। 

ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *

Visitor : Visitor