Visitor : Visitor

ਵੱਡੀ ਖਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ

ਬਿਊਰੋ , ਪ੍ਰਾਈਮ ਪੋਸਟ ਪੰਜਾਬ   ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ…

ਬਿਊਰੋ , ਪ੍ਰਾਈਮ ਪੋਸਟ ਪੰਜਾਬ  

ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ। CM ਮਾਨ ਵੱਲੋਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕੁਝ ਕਰੀਬੀ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ।

CM Bhagwant Mann marriage

ਦੱਸ ਦੇਈਏ ਕਿ CM ਭਗਵੰਤ ਮਾਨ 48 ਸਾਲਾਂ ਦੇ ਹਨ। ਪਹਿਲੀ ਪਤਨੀ ਨਾਲ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ । ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਮਾਤਾ ਦੇ ਕਹਿਣ ‘ਤੇ ਹੀ  ਡਾ. ਗੁਰਪ੍ਰੀਤ ਕੌਰ ਨਾਲ  ਦੂਜਾ ਵਿਆਹ ਕਰਵਾਉਣ ਜਾ ਰਹੇ ਹਨ।

Leave a Reply

Your email address will not be published. Required fields are marked *

Visitor : Visitor